ਐਸ ਏ ਐਸ ਨਗਰ 15 ਅਕਤੂਬਰ : ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਅਤੇ ਲਾਭਦਾਇਕ ਬਣਾਉਣ ਲਈ ਆਪ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁੱਦ ਇਸ ਮਹਿਕਮੇ ਦੀ ਵਾਗ ਡੋਰ ਆਪਣੇ ਹੱਥ ਵਿੱਚ ਰੱਖੀ ਹੈ ਤਾਂ ਜੋ ਡੇਅਰੀ ਧੰਦੇ ਰਾਹੀਂ ਕਿਸਾਨਾਂ ਨੂੰ ਆਰਥਿਕ ਤੌਰ ਤੇ ਮਜਬੂਤ ਕੀਤਾ ਜਾ ਸਕੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਪਿੰਡ ਵਾਸੀਆਂ ਦੇ ਸੁਝਾਅ ਤੇ ਸਹਿਕਾਰੀ ਸਭਾ ਘੜੂੰਆਂ ਦੇ ਨਵੇਂ ਬਣੇ ਪ੍ਰਧਾਨ ਆਪ ਵਲੰਟੀਅਰ ਗੁਰਿੰਦਰ ਸਿੰਘ ਗਿੱਦੂ ਤੇ ਮੀਤ ਪ੍ਰਧਾਨ ਹਰਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਆਖੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਨਾਲ ਸਬੰਧਿਤ ਸਹਾਇਕ ਧੰਦਿਆਂ ਨੂੰ ਲਾਹੇਵੰਦ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।
ਇਸ ਮੌਕੇ ਬੋਲਦਿਆਂ ਆਪ ਆਗੂ ਜਗਤਾਰ ਸਿੰਘ ਘੜੂੰਆਂ ਨੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਜੀ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਯੋਗ ਅਗਵਾਈ ਵਿੱਚ ਹਲਕਾ ਖੁਸ਼ਹਾਲੀ ਤੇ ਵਿਕਾਸ ਵੱਲ ਵੱਧ ਰਿਹਾ ਹੈ।ਇਸ ਮੌਕੇ ਉਨ੍ਹਾਂ ਨਾਲ ਐਨ.ਪੀ.ਰਾਣਾ,ਗਗਨਪ੍ਰੀਤ ਸਿੰਘ, ਸੋਹਣ ਸਿੰਘ ਬੰਟੀ, ਦਲਜੀਤ ਸਿੰਘ ਬੰਟੀ, ਗੁਰਪ੍ਰੀਤ ਸਿੰਘ, ਬਰਿੰਦਰ ਜੀਤ ਸਿੰਘ ਪੀ.ਏ.,ਨਿਰਮਲਪ੍ਰੀਤ ਸਿੰਘ ਮੇਹਰਬਾਨ, ਜਸਵੰਤ ਸਿੰਘ, ਸੁਪਿੰਦਰ ਸਿੰਘ,ਬੰਤ ਸਿੰਘ, ਹਰਪਾਲ ਸਿੰਘ, ਹਰਜੀਤ ਸਿੰਘ, ਭਰਪੂਰ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਗੁਰਿੰਦਰ ਸਿੰਘ ਸਿੰਬਲ ਮਾਜਰਾ,
No comments:
Post a Comment