ਐੱਸ.ਏ.ਐੱਸ. ਨਗਰ 15 ਅਕਤੂਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਗੁਣਾਤਮਿਕ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਪਰਕ ਬਣਾਈ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਛਿਮਾਹੀ ਮੁਲਾਂਕਣ ਦੀ ਪ੍ਰਗਤੀ ਰਿਪੋਰਟ ਮਾਪਿਆਂ ਨਾਲ ਸਾਂਝੀ ਕਰਨ ਲਈ ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ ਦੇ ਨਿਰਦੇਸ਼ਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਆ ਕੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਕਾਰੀ ਲਈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਜਿੱਥੇ ਮਾਪਿਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ।
Menu Footer Widget
SBP GROUP
Search This Blog
Total Pageviews
Saturday, October 15, 2022
*ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਆਯੋਜਿਤ ਕੀਤੀ ਗਈ ਮਾਪੇ ਅਧਿਆਪਕ ਮਿਲਣੀ* *ਮਾਪੇ-ਅਧਿਆਪਕ ਮਿਲਣੀ 'ਚ ਵਿਦਿਆਰਥੀਆਂ ਦੇ ਛਿਮਾਹੀ ਮੁਲਾਂਕਣ ਦਾ ਨਤੀਜਾ 'ਤੇ ਪ੍ਰਗਤੀ ਬਾਰੇ ਚਰਚਾ ਕੀਤੀ ਗਈ- ਜ਼ਿਲ੍ਹਾ ਸਿੱਖਿਆ ਅਫਸਰ*
ਮਾਪੇ ਅਧਿਆਪਕ ਮਿਲਣੀ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐੱਸ.ਏ.ਐੱਸ. ਨਗਰ ਸੁਸ਼ੀਲ ਨਾਥ ਨੇ ਦੱਸਿਆ ਕਿ ਸਕੂਲ ਮੁਖੀਆਂ ਦੁਆਰਾ ਮਾਪਿਆਂ ਦੇ ਬੈਠਣ ਲਈ ਵਧੀਆ ਪ੍ਰਬੰਧ ਸਨ। ਜਮਾਤ ਇੰਚਾਰਜਾਂ ਅਤੇ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਪ੍ਰੀਖਿਆਵਾਂ ਵਿੱਚ ਰਹਿ ਗਏ ਕਮਜ਼ੋਰ ਪੱਖਾਂ ‘ਤੇ ਕਿਸ ਵਿਧੀ ਨਾਲ ਕੰਮ ਕੀਤਾ ਜਾਣਾ ਹੈ ਬਾਰੇ ਚਰਚਾ ਕੀਤੀ। ਉਹਨਾਂ ਮਾਪਿਆਂ ਨੂੰ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਪ੍ਰਗਤੀ ਬਾਰੇ ਵੀ ਦੱਸਿਆ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਕੰਚਨ ਸ਼ਰਮਾਂ ਨੇ ਦੱਸਿਆ ਕਿ,ਇਸ ਮਾਪੇ ਅਧਿਆਪਕ ਮਿਲਣੀ ਵਿੱਚ ਵੱਖ-ਵੱਖ ਥਾਵਾਂ ‘ਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨਾਂ ਅਤੇ ਮੈਂਬਰਾਂ, ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਸਮੂਹ ਬਲਾਕਾਂ ਦੇ ਬੀਪੀਈਓਜ਼ ਨੇ ਜਿੱਥੇ ਆਪਣੇ ਪ੍ਰਾਇਮਰੀ ਸਕੂਲ ਵਿਜ਼ਿਟ ਕੀਤੇ ਉੱਥੇ ਹੀ ਬੀਐਨਓਜ ਨੇ ਵੀ ਆਪਣੇ ਸਕੂਲਾਂ ਵਿੱਚ ਮੀਟਿੰਗਾਂ ਆਯੋਜਿਤ ਕੀਤੀਆਂ। ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੇਵ ਕਰਨ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਵਿੱਚ ਮਾਪਿਆਂ ਨੂੰ ਸੱਦੇ ਪੱਤਰ ਭੇਜੇ ਗਏ ਸਨ। ਅੱਜ ਵੀ ਜ਼ਿਲ੍ਹੇ ਦੇ ਸਕੂਲਾਂ ਵੱਲੋਂ ਕੀਤੀਆਂ ਮਾਪੇ ਅਧਿਆਪਕ ਮਿਲਣੀ ਦੀਆਂ ਤਸਵੀਰਾਂ ਸਕੂਲਾਂ ਵੱਲੋਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਗਈਆਂ ਹਨ।
Subscribe to:
Post Comments (Atom)
Wikipedia
Search results
No comments:
Post a Comment