ਐਸ ਏ ਐਸ ਨਗਰ,/ਘੜੂੰਆਂ 13 ਅਕਤੂਬਰ : ਪਿੰਡ ਘੜੂੰਆਂ ਵਿਖੇ ਅਜ਼ਾਦ ਸਪੋਰਟਸ ਕਲੱਬ, ਪਿੰਡ ਵਾਸੀ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਥਾਣਾਂ ਘੜੂੰਆਂ ਦੇ ਇੰਚਾਰਜ ਸਿਮਰਨ ਸਿੰਘ ਤੇ ਆਪ ਆਗੂ ਜਗਤਾਰ ਸਿੰਘ ਘੜੂੰਆਂ, ਗਗਨਪ੍ਰੀਤ ਸਿੰਘ, ਸੋਹਣ ਸਿੰਘ ਬੰਟੀ ਤੇ ਗੁਰਪ੍ਰੀਤ ਸਿੰਘ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਇਸ ਮੌਕੇ ਬੋਲਦਿਆਂ ਥਾਣਾਂ ਇੰਚਾਰਜ ਸਿਮਰਨ ਸਿੰਘ ਨੇ ਨੌਜ਼ਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਵਿਸ਼ਵਾਸ ਦਵਾਇਆ ਕਿ ਉਹ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਮੱਦਦ ਕਰਦੇ ਰਹਿਣਗੇ।
ਇਸ ਮੌਕੇ ਤੇ ਬੋਲਦਿਆਂ ਆਪ ਦੇ ਸੀਨੀਅਰ ਯੂਥ ਆਗੂ ਜਗਤਾਰ ਸਿੰਘ ਘੜੂੰਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੇ ਖੇਡ ਖ਼ੇਤਰ ਵਿੱਚ ਮਾਣ ਮੱਤਾ ਸਥਾਨ ਰੱਖਣ ਵਾਲਾ ਪੰਜਾਬ ਪਿਛਲੀਆਂ ਸਰਕਾਰਾਂ ਦੀ ਗ਼ਲਤ ਨੀਤੀਆਂ ਕਰਨ ਬਾਕੀ ਸੂਬਿਆਂ ਤੋਂ ਪਿੱਛੇ ਚੱਲਿਆਂ ਗਿਆ ਸੀ।ਪਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਅੱਵਲ ਸੂਬਾ ਬਣਾਉਣ ਦਾ ਜੋ ਫੈਸਲਾ ਲਿਆ ਹੈ ਉਹ ਇੱਕ ਕ੍ਰਾਤੀਕਾਰੀ ਫੈਸਲਾ ਸਾਬਿਤ ਹੋਵੇਗਾ ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਵਧੀਆਂ ਸਟੇਡੀਅਮ, ਕੋਚ ਤੇ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਮੁਹੱਈਆਂ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਤਾਂ ਜੋ ਜ਼ਮੀਨੀ ਪੱਧਰ ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ।
ਇਸ ਮੌਕੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਭੇਜੀ ਖੇਡ ਕਿੱਟ ਕਲੱਬ ਮੈਂਬਰਾਂ ਨੂੰ ਦਿੱਤੀ ਗਈ।ਇਸ ਮੌਕੇ ਕਲੱਬ ਪ੍ਰਧਾਨ ਗੁਰਿੰਦਰ ਸਿੰਘ ਫੋਜੀ, ਰੁਪਿੰਦਰ ਸਿੰਘ, ਗਗਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ ਬੰਟੀ, ਗੁਰਦਿਆਲ ਸਿੰਘ, ਅਮਰਜੀਤ ਸਿੰਘ,ਬੰਤ ਸਿੰਘ, ਸੁਪਿੰਦਰ ਸਿੰਘ, ਹਰਪਾਲ ਸਿੰਘ, ਮਨਿੰਦਰ ਸਿੰਘ, ਇੰਦਰਜੀਤ ਸਿੰਘ,ਜੱਸੀ, ਮਹਿੰਦਰ ਸਿੰਘ, ਗੁਰਸੇਵਕ ਸਿੰਘ,ਹਰਮਨ ਸਿੰਘ,ਹਰਪਾਲ ਸਿੰਘ, ਗੁਰਵਿੰਦਰ ਸਿੰਘ, ਸੱਤਾ, ਹਰਿੰਦਰ ਸਿੰਘ, ਬਲਦੇਵ ਸਿੰਘ, ਆਦਿ ਹਾਜ਼ਰ ਸਨ।
No comments:
Post a Comment