ਐਸ.ਏ.ਐਸ.ਨਗਰ, 07 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਨੇ ਦੱਸਿਆ ਕਿ ਵੋਟਰ ਸੂਚੀ ਨੂੰ ਹੋਰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬੂਲ ਲੈਵਲ ਅਫ਼ਸਰ ਦੁਆਰਾ ਘਰ-ਘਰ ਜਾ ਫਾਰਮ ਨੰ.6ਬੀ ਭਰਵਾਇਆ ਜਾ ਰਿਹਾ ਹੈ। ਜ਼ਿਲੇ ਐਸ.ਏ.ਐਸ ਨਗਰ ਵਿਚ ਹੁਣ ਤੱਕ ਲਗਭਗ 3,42,000 ਤੋਂ ਵੱਧ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾ ਚੁੱਕਾ ਹੈ| ਡਿਪਟੀ ਕਮਿਸ਼ਨਰ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਬੂਥ ਲੈਵਲ ਅਫ਼ਸਰਾਂ ਨੂੰ ਇਸ ਕੰਮ ਵਿੱਚ ਸਹਿਯੋਗ ਦਿੱਤਾ ਜਾਵੇ ਅਤੇ ਫਾਰਮ 6ਬੀ ਵਿੱਚ ਆਪਣਾ ਆਧਾਰ ਕਾਰਡ ਨੰਬਰ ਮੁਹੱਈਆਂ ਕਰਵਾਇਆ ਜਾਵੇ।
ਇਸ ਦੇ ਨਾਲ ਹੀ ਵੋਟਰ ਆਪਣਾ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6ਬੀ ਐਨ.ਵੀ.ਐਸ.ਪੀ.ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ਤੇ ਵੀ ਭਰਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments:
Post a Comment