ਐਸ.ਏ.ਐਸ.ਨਗਰ, 11 ਅਕਤੂਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਅਧੀਨ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਹਾਣਾ ਵਿਖੇ “ਅੰਤਰ-ਰਾਸ਼ਟਰੀ ਗਰਲ ਚਾਈਲਡ ਡੇਅ” ਮਨਾਇਆ ਗਿਆ।
ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸਕੂਲੀ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਵਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪਾਸ ਕੀਤੇ ਗਏ ਕਾਨੂੰਨਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਲੋਂ ਲੜਕੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਲੜਕੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਜਾਣਕਾਰੀ ਦਿੱਤੀ ਗਈ।
No comments:
Post a Comment