ਐੱਸ ਏ ਐੱਸ ਨਗਰ 1 ਅਕਤੂਬਰ : ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਸਦਕਾ ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ.ਮਨਿੰਦਰ ਸਿੰਘ ਸਰਕਾਰੀਆ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 30 ਸਤੰਬਰ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹਦੇ ਬੱਚਿਆਂ ਦੀਆਂ ਮਾਵਾਂ ਲਈ 'ਮਦਰਜ਼ ਵਰਕਸ਼ਾਪ' ਲਗਾਈ ਗਈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਸੁਸ਼ੀਲ ਨਾਥ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸਵੇਰ ਤੋਂ ਹੀ ਬੱਚਿਆਂ ਦੀਆਂ ਮਾਵਾਂ ਨੇ ਆਪਣੇ ਬੱਚਿਆਂ ਨਾਲ਼ ਸਕੂਲਾਂ ਵਿੱਚ ਭਾਰੀ ਉਤਸ਼ਾਹ ਨਾਲ਼ ਭਾਗ ਲੈਣਾ ਸ਼ੁਰੂ ਕੀਤਾ ਅਤੇ ਦੁਪਹਿਰ ਤੱਕ ਸਮੂਹ ਸਕੂਲਾਂ ਵਿੱਚ ਭਾਰੀ ਗਿਣਤੀ ਵਿੱਚ ਮਾਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੱਭ ਤੋਂ ਪਹਿਲਾਂ ਸਕੂਲ ਮੁਖੀਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ, ਬੱਚਿਆਂ ਦੀ ਕਾਰਗੁਜ਼ਾਰੀ ਵਾਲੇ ਰਿਪੋਰਟ ਕਾਰਡ ਜਾਰੀ ਕੀਤੇ ਗਏ। ਬੱਚਿਆਂ ਨੂੰ ਰੋਜ਼ਾਨਾ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਖਿਡੌਣੇ ਅਤੇ ਚਾਰ ਕਾਰਨਰਾਂ ਬਾਰੇ ਜਾਣਕਾਰੀ ਦਿੱਤੀ ਗਈ। ਬੱਚਿਆਂ ਦੀ ਪੜ੍ਹਾਈ ਲਿਖਾਈ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਦੇ ਵਿਚਾਰ ਪ੍ਰਾਪਤ ਕੀਤੇ ਗਏ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਬੀਪੀਈਓਜ਼ ਨੀਨਾ ਰਾਣੀ ਨੇ ਮਾਜਰੀ ਬਲਾਕ, ਕਮਲਜੀਤ ਸਿੰਘ ਨੇ ਕੁਰਾਲੀ ਅਤੇ ਖਰੜ-2 ਬਲਾਕ, ਗੁਰਮੀਤ ਕੌਰ ਨੇ ਖਰੜ-3 ਬਲਾਕ, ਸਤਿੰਦਰ ਸਿੰਘ ਨੇ ਬਨੂੜ ਅਤੇ ਡੇਰਾਬੱਸੀ-2 ਬਲਾਕ, ਜਸਵੀਰ ਕੌਰ ਨੇ ਡੇਰਾਬੱਸੀ-1 ਬਲਾਕ ਅਤੇ ਜਤਿਨ ਮਿਗਲਾਨੀ ਨੇ ਖਰੜ-1 ਬਲਾਕ ਦੇ ਸਕੂਲਾਂ ਵਿੱਚ ਸ਼ਿਰਕਤ ਕੀਤੀ। ਜ਼ਿਲ੍ਹਾ ਕੋਆਰਡੀਨੇਟਰ ਪਪਪਪ ਖੁਸ਼ਪ੍ਰੀਤ ਸਿੰਘ ਅਤੇ ਸਹਾਇਕ ਕੋਆਰਡੀਨੇਟਰ ਕਮਲਜੀਤ ਕੌਰ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੇਵ ਕਰਨ ਸਿੰਘ ਅਤੇ ਸਮੂਹ ਬੀਐੱਮਟੀਜ਼ ਨੇ ਵੀ 'ਮਦਰਜ਼ ਵਰਕਸ਼ਾਪ' ਵਿੱਚ ਵਿਜ਼ਿਟ ਦੌਰਾਨ ਮਾਵਾਂ ਨੂੰ ਇਹਨਾਂ ਵਰਕਸ਼ਾਪ ਵਿੱਚ ਜਾਣਕਾਰੀ ਦਿੱਤੀ ਅਤੇ ਵਿਚਾਰ ਲਏ।
No comments:
Post a Comment