SBP GROUP

SBP GROUP

Search This Blog

Total Pageviews

Tuesday, October 11, 2022

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਨੇ ਰੈੱਡ ਰਿਬਨ ਕਲੱਬਾਂ ਦੇ ਕਰਵਾਏ ਕੂਇਜ਼ ਮੁਕਾਬਲੇ

ਐਸ.ਏ.ਐਸ.ਨਗਰ, 11 ਅਕਤੂਬਰ : ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਤੋਂ ਬਚਾਉਣਾ: ਡਾ. ਮਲਕੀਤ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਵੱਲੋਂ ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਮੋਹਾਲੀ ਦੇ 55 ਕਾਲਜਾਂ ਦੇ ਰੈੱਡ ਰਿਬਨ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਗਏ। ਇਸ ਮੌਕੇ ਸਹਾਇਕ ਡਾਇਰੈਕਟਰ ਡਾ. ਮਲਕੀਤ ਮਾਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਰੂ ਪ੍ਰਭਾਵ, ਏਡਜ਼, ਸਵੈਇਛੁੱਕ, ਖੂਨਦਾਨ ਅਤੇ ਟੀ.ਬੀ. ਸਬੰਧੀ ਪਾੜਿਆਂ ਨੂੰ ਮੁੱਢਲੀ ਜਾਣਕਾਰੀ ਦੇਣ ਦੇ ਮਕਸਦ ਹਿੱਤ ਰੈੱਡ ਰਿਬਨ ਕਲੱਬ ਕੰਮ ਕਰਦੇ ਹਨ। ਇਸੇ ਸਿਲਸਿਲੇ ਤਹਿਤ ਹੀ ਅੱਜ ਇਹ ਮੁਕਾਬਲੇ ਕਰਵਾਏ ਗਏ। 


ਚੰਡੀਗੜ੍ਹ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਗੁਰਮੀਤ ਸਿੰਘ ਸਿੱਧੂ ਅਤੇ ਅਡੀਸ਼ਨਲ ਡੀਨ ਵਿਦਿਆਰਥੀ  ਸ੍ਰੀ ਜੇ.ਐਸ. ਮਿਨਹਾਸ ਨੇ ਇਸ ਮੌਕੇ ਕੂੰਜੀਵਤ ਭਾਸ਼ਣ ਦਿੱਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਪੀਅਰ ਗਰੁੱਪ ਵਿੱਚ ਸਮੱਸਿਆਵਾਂ ਨੂੰ ਵਿਚਾਰਨ ਅਤੇ ਉਨ੍ਹਾਂ ਦੇ ਸਮਾਧਨ ਲਈ ਸੰਸਥਾ ਪੱਧਰ ਤੇ ਯੋਜਨਾਵਾਂ ਬਣਾਉਣ ਦੀ ਲੋੜ ਹੈ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਨੋਡਲ ਅਫਸਰ ਰੈੱਡ ਰਿਬਨ ਕਲੱਬ ਵੀ ਹਾਜਰ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਸਰਸਵਤੀ  ਕਾਲਜ, ਦੂਜੀ ਪੁਜੀਸ਼ਨ ਭਾਗੋਮਾਜਰਾ ਕਾਲਜ, ਤੀਜੀ ਪੁਜੀਸ਼ਨ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਦੇ ਗਰੁੱਪ ਨੇ ਹਾਸਲ ਕੀਤੀ। ਪਹਿਲੀਆਂ ਤਿੰਨ ਪੁਜੀਸ਼ਨਾਂ ਦੇ ਜੇਤੂਆਂ ਨੂੰ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲਾ ਵਿਦਿਆਰਥੀ ਗਰੁੱਪ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਵੇਗਾ

No comments:


Wikipedia

Search results

Powered By Blogger