SBP GROUP

SBP GROUP

Search This Blog

Total Pageviews

ਆਊਟਸਟੈਡਿੰਗ ਯੂਥ ਕਲੱਬ ਪੁਰਸਕਾਰ ਲਈ 10 ਦਸੰਬਰ 2022 ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਐਸ.ਏ.ਐਸ.ਨਗਰ, 30 ਨਵੰਬਰ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ,ਭਾਰਤ ਸਰਕਾਰ ਦੇ ਨਿਰਦੇਸ਼ਾ ਅਨੁਸਾਰ ਨਹਿਰੂ ਯੁਵਾ ਕੇਂਦਰ ਐਸ.ਏ.ਐਸ ਨਗਰ ਵੱਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਤੋਂ ਆਊਟਸਟੈਡਿੰਗ ਯੂਥ ਕਲੱਬ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। 


ਵਧੇਰੇ ਜਾਣਕਾਰੀ ਦਿੰਦੇ ਹੋਏ ਪਰਮਜੀਤ ਸਿੰਘ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਹਰ ਸਾਲ ਸਮਾਜ ਸੇਵਾ ਚ ਵੱਧ ਚੜ੍ਹ ਕੇ ਹਿੱਸਾ ਪਾਉਣ ਵਾਲੇ ਯੂਥ ਕਲੱਬ ਨੂੰ ਇਨਾਮ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ  ਯੂਥ ਕਲੱਬ ਰਾਸ਼ਟਰ ਨਿਰਮਾਣ ਅਤੇ ਹੋਰ ਸਮਾਜਿਕ ਭਲਾਈ ਅਤੇ ਵਿਕਾਸ ਗਤੀਵਿਧੀਆਂ ਜਿਵੇਂ ਕਿ ਡਿਜੀਟਲ\ਵਿੱਤੀ ਸਾਖਰਤਾ, ਹੁਨਰ ਵਿਕਾਸ ਸਿਖਲਾਈ, ਸਿਹਤ ਜਾਗਰੂਕਤਾ, ਵਾਤਾਵਰਣ ਦੀ ਸੰਭਾਲ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ, ਖੇਡਾਂ ਆਦਿ ਦੀ ਸਿਰਜਣਾ ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੂਥ ਕਲੱਬਾਂ ਨੂੰ ਸਮਾਜ ਭਲਾਈ ਤੇ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ਲਈ ਅੱਗੇ ਆਉਣ ਲਈ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।


ਉਨ੍ਹਾਂ ਕਿਹਾ ਕਿ ਇਨਾਮ ਲਈ ਯੂਥ ਕਲੱਬ ਵੱਲੋਂ ਇਕ ਪ੍ਰੋਫਾਰਮਾ ਜ਼ਿਲਾ ਦਫਤਰ ਤੋਂ ਲੈ ਕੇ ਭਰਕੇ ਉਸਦੇ ਨਾਲ ਕਲੱਬ ਵਲੋਂ ਪਹਿਲੀ ਅਪ੍ਰੈਲ 2021 ਤੋ 31 ਮਾਰਚ 2022 ਤੱਕ ਕੀਤੀਆਂ ਗਤੀਵਿਧੀਆਂ ਦਾ ਵੇਰਵਾ ਫੋਟੋਆਂ ਸਮੇਤ ਫਾਇਲ ਜਮ੍ਹਾ ਕਰਵਾਉਣੀ ਪਵੇਗੀ। ਫਾਇਲ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 10 ਦਸੰਬਰ 2022 ਹੋਵੇਗੀ। ੳਨ੍ਹਾਂ ਕਿਹਾ ਕਿ ਪੁਰਸਕਾਰ ਲਈ ਅਪਲਾਈ ਕਰਨ ਲਈ ਕਲੱਬ ਨਹਿਰੂ ਯੁਵਾ ਕੇਂਦਰ ਐਸ.ਏ.ਐਸ ਨਗਰ ਨਾਲ ਸਬੰਧਤ ਅਤੇ ਸੋਸਾਇਟੀ ਰਜਿਸਟ੍ਰੇਸ਼ਨ ਐਕਟ 1860 ਨਾਲ ਰਜਿਸਟਰਡ ਹੋਣਾ ਜ਼ਰੂਰੀ ਹੈ। ਕਲੱਬ ਦੀ ਆਡਿਟ ਰਿਪੋਰਟ ਹੋਣੀ ਲਾਜਮੀ ਹੈ। ਪਿਛਲੇ 2 ਸਾਲ ਦੌਰਾਨ ਇਨਾਮ ਜਿੱਤਣ ਵਾਲੇ ਕਲੱਬ ਇਸ ‘ਚ ਭਾਗ ਨਹੀਂ ਲੈ ਸਕਦੇ। ਇਸ ਸਕੀਮ ਤਹਿਤ ਤਿੰਨ ਪੱਧਰ ਤੇ ਪੁਰਸਕਾਰ ਦਿੱਤੇ ਜਾਂਦੇ ਹਨ।


ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਨੂੰ 25000\- ਰੁਪਏ ਨਕਦ ਇਨਾਮ ਦਿੱਤਾ ਜਾਂਦਾ ਹੈ। ਜ਼ਿਲ੍ਹਾ ਪੱਧਰ ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਦੀ ਫਾਇਲ  ਕਲੱਬ ਰਾਜ ਪੱਧਰ ਲਈ ਭੇਜੀ ਜਾਵੇਗੀ।ਰਾਜ ਪੱਧਰ ਤੇ ਪਹਿਲਾ,ਦੂਜਾ ਤੇ ਤੀਸਰਾ ਪੁਰਸਕਾਰ ਜਿੱਤਣ ਵਾਲੇ ਯੂਥ ਕਲੱਬ ਨੂੰ ਕ੍ਰਮਵਾਰ 75000, 50000, 25000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਰਾਜ ਪੱਧਰ ਤੇ ਪਹਿਲਾ ਇਨਾਮ ਜਿੱਤਣ ਵਾਲੇ ਯੂਥ ਕਲੱਬ ਦੀ ਫਾਇਲ ਰਾਸ਼ਟਰੀ ਪੱਧਰ ਲਈ ਭੇਜੀ ਜਾਵੇਗੀ।ਰਾਸ਼ਟਰੀ ਪੱਧਰ ਤੇ ਪਹਿਲਾ, ਦੂਜਾ ਤੇ ਤੀਸਰਾ ਪੁਰਸਕਾਰ ਜਿੱਤਣ ਵਾਲੇ ਯੂਥ ਕਲੱਬ ਨੂੰ ਕ੍ਰਮਵਾਰ ਤਿੰਨ ਲੱਖ, ਇੱਕ ਲੱਖ,50000 ਰੁਪਏ ਦਾ ਨਗਦ ਇਨਾਮ ਅਤੇ ਸਰਟੀਫਿਕੇਟ  ਦਿੱਤਾ ਜਾਵੇਗਾ।ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਦੌਰਾਨ ਨਹਿਰੂ ਯੁਵਾ ਕੇਂਦਰ ਐਸ.ਏ.ਐਸ ਨਗਰ ਦਫਤਰ ਪੈਕ ਕੈਂਪਸ, ਗੇਟ ਨੰਬਰ 1, ਸੈਕਟਰ-12, ਚੰਡੀਗੜ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

No comments:


Wikipedia

Search results

Powered By Blogger