SBP GROUP

SBP GROUP

Search This Blog

Total Pageviews

17 ਦਸੰਬਰ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੇ ਦਫ਼ਤਰਾਂ/ਕੋਠੀਆਂ ਅੱਗੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ-ਮੋਰਚਾ ਆਗੂ

ਮੋਰਿੰਡਾ  26 ਨਵੰਬਰ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੀ ਸੂਬਾ ਪੱਧਰੀ ਮੀਟਿੰਗ ਸੂਬਾਈ ਆਗੂ ਗੁਰਵਿੰਦਰ ਸਿੰਘ ਪੰਨੂੰ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ  ਕੀਤੇ ਗਏ ਸੰਘਰਸਾਂ ਤੇ ਵਿਚਾਰ ਚਰਚਾ ਕਰਕੇ ਇਹਨਾਂ ਸੰਘਰਸਾਂ ਦੀ ਸਫ਼ਲਤਾ ਲਈ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਗਈ। ਮੀਟਿੰਗ ਦੀ ਕਾਰਵਾਈ ਇੱਥੇ ਪੈ੍ਸ ਨੂੰ ਜਾਰੀ ਕਰਦਿਆਂ ਮੋਰਚੇ ਦੇ ਆਗੂ ਬਲਿਹਾਰ ਸਿੰਘ ਨੇ ਦੱਸਿਆ ਕਿ  ਵਿੱਚ ਪੰਜਾਬ ਸਰਕਾਰ ਮੋਰਚੇ ਦੇ ਆਗੂਆਂ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਕੇ ਲਗਾਤਾਰ ਮੀਟਿੰਗਾਂ ਕਰਨ ਤੋਂ ਭੱਜ ਰਹੀ ਹੈ।


ਜਿਸ ਦੇ ਰੋਸ਼ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਤੇ ਜਾਕੇ ਮਜ਼ਬੂਰੀ-ਬੱਸ ਲਗਾਤਾਰ ਸੰਘਰਸ ਕਰਨਾ ਪੈ ਰਿਹਾ ਹੈ, ਪਰ ਇਸ ਸੰਘਰਸ਼ ਉਪਰੰਤ ਵੱਖ-ਵੱਖ ਵਿਭਾਗਾਂ ਦੇ ਕੁੱਝ ਹੈਂਕੜਬਾਜ਼ ਅਧਿਕਾਰੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਨੂੰ ਪਾਸ ਕਰਨ ਦੀ ਬਿਜਾਏ ਠੇਕਾ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਲਗਾਈ ਗਈ ਹੈ ਮੋਰਚਾ ਇਹਨਾਂ ਅਧਿਕਾਰੀਆਂ ਦੀ ਗੈਰ-ਜੁੰਮੇਵਾਰਾਨਾ ਕਾਰਵਾਈ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਠੇਕਾ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ਨੂੰ ਹਾਜ਼ਰੀ ਵਿੱਚ ਤਬਦੀਲ ਕਰਨ ਦੀ ਮੰਗ ਕਰਦਾ ਹੈ।

ਜੇਕਰ ਵਿਭਾਗਾਂ ਦੇ ਅਧਿਕਾਰੀ ਅਜਿਹਾ ਨਹੀਂ ਕਰਦੇ ਤਾਂ ਠੇਕਾ ਮੁਲਾਜ਼ਮ ਅਧਿਕਾਰੀਆਂ ਦੇ ਖ਼ਿਲਾਫ਼ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ, ਆਗੂਆਂ ਨੇ ਮੀਟਿੰਗ ਵਿੱਚ ਤਹਿ ਕੀਤੇ ਅਗਲੇ ਸੰਘਰਸਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ 17 ਦਸੰਬਰ ਨੂੰ ਪੰਜਾਬ ਸਰਕਾਰ ਦੇ ਛੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਗੁਰਮੀਤ ਸਿੰਘ ਮੀਤ ਹੇਅਰ, ਹਰਭਜਨ ਸਿੰਘ ਈ.ਟੀ.ਓ., ਬ੍ਰਹਮ ਸੰਕਰ ਜਿੰਪਾ ਅਤੇ ਫੌਜਾ ਸਿੰਘ ਸਰਾਰੀ ਦੇ ਦਫ਼ਤਰਾਂ/ਕੋਠੀਆਂ ਅੱਗੇ ਰਾਤ ਸਮੇਂ ਜਾਗੋ ਕੱਢ ਕੇ ਰਾਤ ਭਰ ਧਰਨੇ ਦੇਣ ਉਪਰੰਤ ਸਵੇਰ ਸਮੇਂ ਸ਼ਹਿਰਾਂ ਵਿੱਚ ਮਾਰਚ ਕਰਕੇ ਕੈਬਨਿਟ ਮੰਤਰੀਆਂ ਦੀ ਕਾਰਗੁਜ਼ਾਰੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
 
ਇਹਨਾਂ ਸੰਘਰਸਾਂ ਦੀ ਤਿਆਰੀ ਵਜੋਂ ਬਰਨਾਲਾ, ਸੰਗਰੂਰ, ਫਰੀਦਕੋਟ, ਸ੍ਰੀ ਅਮ੍ਰਿਤਸਰ, ਮੁਕੇਰੀਆਂ ਅਤੇ ਰੂਪ ਨਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਕਨਵੈਨਸ਼ਨਾਂ ਕਰਵਾਈਆਂ ਜਾਣਗੀਆਂ।
ਆਗੂਆਂ ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਇਹਨਾਂ ਕਨਵੈਨਸ਼ਨਾਂ ਵਿੱਚ ਸ਼ਾਮਿਲ ਹੋਣ ਦੀ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਇਹਨਾਂ ਸੰਘਰਸਾਂ ਦੇ ਸੇਕ ਨੂੰ ਕਿਸੇ ਵੀ ਹਾਲਤ ਵਿੱਚ ਮੱਠਾ ਨਾ ਪੈਣ ਦਿੱਤਾ ਜਾਵੇ ਅਤੇ ਸਰਕਾਰ ਦੀ ਸੇਵਾ ਵਿੱਚ ਗ੍ਰਸਤ ਕੁੱਝ ਫੁੱਟਪਾਊ ਤਾਕਤਾਂ ਤੋਂ ਸੁਚੇਤ ਰਹਿਕੇ ਅਗਲੇ ਸੰਘਰਸਾਂ ਦੀ ਪੂਰੇ ਜ਼ੋਰ-ਸ਼ੋਰ ਨਾਲ਼ ਤਿਆਰੀ ਕੀਤੀ ਜਾਵੇ।
ਮੀਟਿੰਗ ਵਿੱਚ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਰਮਨਪ੍ਰੀਤ ਕੌਰ ਮਾਨ, ਪਵਨਦੀਪ ਸਿੰਘ, ਸੁਰਿੰਦਰ ਕੁਮਾਰ, ਜਸਪ੍ਰੀਤ ਸਿੰਘ ਵੀ ਹਾਜ਼ਰ ਸਨ। 

No comments:


Wikipedia

Search results

Powered By Blogger