ਚੰਡੀਗੜ੍ਹ: 27 ਨਵੰਬਰ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ 17 ਨਵੀਆਂ ਸਬ ਡਵੀਜ਼ਨਾਂ, ਤਹਿਸੀਲਾਂ ਅਤੇ ਸਬ ਤਹਿਸੀਲਾਂ ਦੀਆਂ ਬਿਲਡਿੰਗਾਂ ਨੂੰ ਸ਼ਾਨਦਾਰ ਬਣਾਉਣ ਦਾ ਐਲਾਨ ਕੀਤਾ ਹੈ।
ਇਨ੍ਹਾਂ ਦੇ ਨਵੀਨੀਕਰਣ ਲਈ ਲਗਭਗ 80 ਕਰੋੜ ਰੁਪਏ ਖਰਚੇ ਜਾਣਗੇ। ਇਸ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਆਸਾਨੀ ਨਾਲ ਪ੍ਰਾਪਤ ਹੋ ਸਕਣਗੀਆਂ ਅਤੇ ਖੱਜਲ ਖੁਆਰੀ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ।
No comments:
Post a Comment