Tuesday, November 1, 2022

ਜਿਲ੍ਹਾ ਰੋਜਗਾਰ 'ਤੇ ਕਾਰੋਬਾਰ ਬਿਓਰੋ ਵੱਲੋਂ 2 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਬੇਰੁਜ਼ਗਾਰ ਯੋਗ ਪ੍ਰਾਰਥੀ ਆਪਣੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਆਉਣ

ਐਸ.ਏ .ਐਸ ਨਗਰ 1 ਨਵੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 2 ਨਵੰਬਰ  ਨੂੰ ਸਵੇਰੇ 9.30 ਵਜੇ ਡੀ.ਬੀ.ਈ.ਈ, ਕਮਰਾ ਨੰ 461, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ਼.ਏ.ਐਸ ਨਗਰ ਵਿਖੇ ਕੀਤਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਪ੍ਰਾਈਵੀ ਸਲਿਊਸ਼ਨ ਪ੍ਰਾ: ਲਿਮ:, ਐਸ.ਆਈ.ਐਸ. ਸਕਿਓਰਿਟੀ, ਏਅਰਨ ਆਈ.ਟੀ. ਸਲਿਊਸ਼ਨ ਪ੍ਰਾ: ਲਿਮ: ਅਤੇ ਰਿਲਾਇੰਸ ਲਾਈਫ ਇੰਸੋਰੈਂਸ ਕੰਪਨੀ ਲਿਮ: ਆਦਿ ਕੰਪਨੀਆਂ ਦੇ ਨਿਯੋਜਕਾਂ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਮੈਟ੍ਰਿਕ, ਬਾਰਵੀਂ ਅਤੇ ਗ੍ਰੈਜੂਏਸ਼ਨ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਫੋਰਨ ਅਕਾਊਂਟਿੰਗ ਲਈ ਬੀ.ਕਾਮ. ਨਾਲ ਸਬੰਧਿਤ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।  



ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-2 ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਦਫਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger