*ਟਰਾਈਸਿਟੀ ਤੋਂ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਕੀਤੀ ਸ਼ਮੂਲੀਅਤ*
ਐਸ ਏ ਐਸ ਨਗਰ 14 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਇਸੇ ਮੰਤਵ ਤਹਿਤ ਐਤਵਾਰ ਨੂੰ ਚੰਡੀਗੜ੍ਹ ਹੋਰਸ ਰਾਈਡਰ ਸੋਸਾਇਟੀ ਵਲੋਂ ਕਰਵਾਈ ਗਈ ਖੇਤਰੀ ਘੋੜ ਸਵਾਰੀ ਲੀਗ-2022 ਦੇ ਇਨਾਮ ਵੰਡ ਸਮਾਰੋਹ ਵਿਚ ਖੇਡਾਂ ਤੇ ਯੁਵਕ ਸੇਵਾਵਾਂ, ਪ੍ਰਸ਼ਾਸਕੀ ਸੁਧਾਰ, ਉਚੇਰੀ ਸਿੱਖਿਆ, ਸਾਇੰਸ ਤਕਨਾਲੋਜੀ ਅਤੇ ਵਾਤਾਵਰਨ, ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇੱਥੇ ਪਹੁੰਚਣ ਤੇ ਚੰਡੀਗੜ੍ਹ ਹੋਰਸ ਰਾਈਡਰ ਸੋਸਾਇਟੀ ਵੱਲੋਂ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ ।
ਮੰਤਰੀ ਮੀਤ ਹੇਅਰ ਨੇ ਚੰਡੀਗਡ਼੍ਹ ਹੋਰਸ ਰਾਈਡਰ ਸੁਸਾਇਟੀ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਵੱਲੋਂ ਇਤਿਹਾਸਕ ਘੋੜ ਸਵਾਰੀ ਖੇਡ ਨੂੰ ਜਿਉਂਦਾਂ ਰੱਖਣ ਦਾ ਵਧੀਆ ਉਪਰਾਲਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਖੇਡ ਕਲਚਰ ਨੂੰ ਰਿਵਾਈਵ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 8 ਮਹੀਨਿਆਂ ਦੌਰਾਨ ਹੀ ਖੇਡਾਂ ਨੂੰ ਉਤਸਾਹਿਤ ਕਰਨ ਲਈ ਵੱਡੇ ਪੱਧਰ ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਘੋੜ ਸਵਾਰੀ ਖੇਡ ਅਜਿਹੀ ਖੇਡ ਜੋ ਸਾਨੂੰ ਆਪਣੇ ਗੁਰੂਆਂ ਕੋਲੋਂ ਮਿਲੀ ਹੈ ਅਤੇ ਹਰੇਕ ਨੌਜਵਾਨ ਨੂੰ ਇਹ ਖੇਡ ਖੇਡਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘੋੜ ਸਵਾਰੀ ਦੀ ਖੇਡ ਵਿੱਚ ਅੱਜ ਲੋਕਾਂ ਦੀ ਰੂਚੀ ਨੂੰ ਵੇਖਦਿਆਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵਧੀਆਂ ਘੋੜ ਸਵਾਰ ਨਿਖਰ ਕੇ ਸਾਹਮਣੇ ਆਉਣਗੇ, ਜੋ ਪੰਜਾਬ ਦਾ ਨਾਂ ਰੌਸ਼ਨ ਕਰਨਗੇ।
ਚੰਡੀਗਡ਼੍ਹ ਹੋਰਸ ਰਾਈਡਰ ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਖੇਤਰੀ ਘੋੜ ਸਵਾਰੀ ਲੀਗ ਵਿੱਚ ਵੱਖ ਵੱਖ ਨਸਲਾਂ ਦੇ ਘੋੜਿਆਂ ਨੇ ਹਿੱਸਾ ਲਿਆ ਅਤੇ ਟਰਾਈਸਿਟੀ ਤੋਂ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਰਵਾਏ ਜਾਣ ਵਾਲੀ ਅਜਿਹੀ ਖੇਡ ਵਿੱਚ ਹੋਰ ਨਿਖਾਰ ਲਿਆਂਦਾ ਜਾਵੇਗਾ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਘੋੜੇ ਮੰਗਵਾ ਕੇ ਇਸ ਖੇਡ ਨੂੰ ਵੱਡੇ ਪੱਧਰ ਤੇ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਹੋਰ ਵੀ ਆਕਰਸ਼ਿਤ ਕੀਤਾ ਜਾ ਸਕੇ ।
ਇਸ ਮੌਕੇ ਪੀ.ਸੀ.ਐਸ ਤਰਸੇਮ ਚੰਦ, ਡੀ.ਐਸ.ਪੀ ਹਰਸਿਮਰਨ ਬੱਲ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।
No comments:
Post a Comment