SBP GROUP

SBP GROUP

Search This Blog

Total Pageviews

Friday, November 11, 2022

ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਤੱਕ ਆਨਲਾਈਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ

ਐਸ.ਏ.ਐਸ ਨਗਰ 11 ਨਵੰਬਰ : ਭਾਰਤੀ ਹਵਾਈ ਸੈਨਾ ਵਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀਮਤੀ ਡਿੰਪਲ ਥਾਪਰ ਨੇ ਸਾਂਝੀ ਕੀਤੀ।


 ਇਸ ਸਬੰਧੀ ਅਧਿਕਾਰੀ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ https://agnipath-vayu.cdac.in/AV/ ਵੈਬਸਾਈਟ ਤੇ ਲਾਗ ਇੰਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੋਵੀਗੇਟਰ ਲਈ ਨਹੀਂ ਹੈ। ਬਿਨੈਕਾਰ ਅਗਨੀਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ। ਉਨ੍ਹਾਂ ਕਿਹਾ ਹਦਾਇਤਾਂ ਅਨੁਸਾਰ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬਸਾਈਟ https://agnipath-vayu.cdac.in/AV/ ਤੇ ਹਾਸਲ ਕਰ ਸਕਦਾ ਹੈ।


No comments:


Wikipedia

Search results

Powered By Blogger