Thursday, November 17, 2022

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ 23 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਐਸ.ਏ.ਐਸ.ਨਗਰ, 17 ਨਵੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 23 ਨਵੰਬਰ 2022 ਸਵੇਰੇ 10.00 ਵਜੇ ਰਿਆਤ ਬਾਹਰਾ ਯੂਨੀਵਰਸਿਟੀ, ਪਿੰਡ ਤੇ ਡਾ: ਸਿਓਰਾ, ਖਰੜ (ਮੋਹਾਲੀ) ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਚੀਮਾ ਬੁਆਇਲਰ, ਕੁਆਡਰੈਂਟ ਟੈਲੀਵੈਂਚਰ ਲਿਮ:, ਡਾ.ਆਈ.ਟੀ.ਐਮ.,ਰੈਂਡਸਟੈਡ ਇੰਡੀਆ ਪ੍ਰਾ: ਲਿਮ: ਆਦਿ ਸਮੇਤ ਕੁੱਲ 11 ਨਾਮੀ ਕੰਪਨੀਆਂ ਦੇ ਨਿਯੋਜਕਾਂ ਵਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਬਾਰਵੀਂ, ਗ੍ਰੈਜੂਏਸ਼ਨ(ਬੀ.ਏ.,ਬੀ.ਟੈਕ, ਬੀ.ਸੀ.ਏ.,ਬੀ.ਏ.ਐਮ.ਐਸ.) ਅਤੇ ਪੋਸਟ ਗ੍ਰੈਜੂਏਸ਼ਨ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਡਿੰਪਲ ਥਾਪਰ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-2 ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।  ਉਨਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਉਕਤ ਪਲੇਸਮੈਂਟ ਕੇਂਪ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger