ਐਸ.ਏ.ਐਸ.ਨਗਰ, 29 ਨਵੰਬਰ : ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਮਿਤੀ 03.12.2022 ਅਤੇ 04.12.2022 ਨੂੰ ਬੀ.ਐਲ.ਓ ਵਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ। ਜਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹਨਾਂ ਵੋਟਰਾਂ ਦੀ ਉਮਰ ਮਿਤੀ 01.01.2023 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਉਹ 03.12.2022 ਅਤੇ 04.12.2022 ਆਪਣੀ ਵੋਟ ਬਣਾਉਣ ਲਈ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਬੀ.ਐਲ.ਓਜ਼ ਰਾਹੀ ਫਾਰਮ ਭਰ ਸਕਦੇ ਹਨ।
ਇਸ ਤੋਂ ਇਲਾਵਾ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੀ.ਐਲ.ਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ। ਇਸ ਤੋਂ ਇਲਾਵਾ ਫਾਰਮ ਨੰ.6 ਨਵੀਂ ਵੋਟ ਬਣਾਉਣ ਲਈ, ਫਾਰਮ ਨੰ.8 ਸੋਧ ਕਰਵਾਉਣ ਲਈ/ਡੁਪਲੀਕੇਟ ਵੋਟਰ ਕਾਰਡ ਲੈਣ ਲਈ/ਪਤਾ ਬਦਲਵਾਉਣ ਲਈ ਅਤੇ ਪੀ.ਡਬਲਯੂ.ਡੀ ਮਾਰਕ ਕਰਵਾਉਣ ਲਈ ਅਤੇ ਫਾਰਮ ਨੰ. 7 ਵੋਟ ਕੱਟਵਾਉਣ ਲਈ ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6ਬੀ ਐਨ.ਵੀ.ਐਸ.ਪੀ.ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ਤੇ ਵੀ ਭਰਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।
No comments:
Post a Comment