SBP GROUP

SBP GROUP

Search This Blog

Total Pageviews

Thursday, November 3, 2022

ਹਲਕਾ ਵਿਧਾਇਕ ਵੱਲੋਂ ਕਾਲੇ ਕਾਨੂੰਨਾਂ ਦੇ ਖਿਲਾਫ਼ ਦਿੱਲੀ ਸੰਘਰਸ਼ ਦੌਰਾਨ ਸ਼ਹੀਦ ਹੋਏ ਜਿਲ੍ਹੇ ਦੇ 6 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਦੇ ਚੈੱਕ ਤਕਸੀਮ

  ਐਸ.ਏ.ਐਸ ਨਗਰ 03 ਨਵੰਬਰ : ਕੇਂਦਰ ਸਰਕਾਰ ਵੱਲੋਂ ਕਿਸਾਨੀ ਦੇ ਖਿਲਾਫ਼ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਂਣ ਲਈ ਦਿੱਲੀ ਦੀਆਂ ਸਰਹੱਦਾ ਤੇ ਕੀਤੇ ਗਏ ਸੰਘਰਸ਼ ਦੌਰਾਨ ਜਿਲ੍ਹਾ ਐਸ.ਏ.ਐਸ ਨਗਰ ਦੇ ਸ਼ਹੀਦ ਹੋਏ 6 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ । ਐਸ.ਡੀ.ਐਮ,ਐਸ.ਏ.ਐਸ ਨਗਰ ਦੇ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਚੈੱਕ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਤਕਸੀਮ ਕੀਤੇ ਗਏ ।



ਇਸ ਦੌਰਾਨ ਸੰਬੋਧਨ ਕਰਦਿਆ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਸਦਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾ ਦੀ ਰਾਖੀ ਲਈ ਵਚਨਬੱਧ ਹੈ । ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਖੇਤੀ ਖਿਲਾਫ਼ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਕੇ ਖੇਤ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਖੋਹਣ ਦੀ ਕੋਸ਼ਿਸ ਕੀਤੇ ਸੀ ਜਿਸ ਵਿਰੁੱਧ ਪੰਜਾਬ ਦੇ ਇਨ੍ਹਾਂ ਸਿਰੜੀ ਯੋਧਿਆ ਵੱਲੋਂ ਦਿੱਲੀ ਦੀਆਂ ਬਰੂਹਾਂ ਤੇ ਜਬਰਦਸਤ ਸੰਘਰਸ਼ ਲੜਿਆ ਗਿਆ ਸੀ । ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਕਿਸਾਨਾਂ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਇਸ ਸੰਘਰਸ਼ ਦੌਰਾਨ ਸਾਡੇ ਕੁੱਝ ਕਿਸਾਨ ਸ਼ਹੀਦ ਹੋ ਗਏ ਸਨ । ਉਨ੍ਹਾਂ ਦੱਸਿਆ ਕਿ ਸ਼ਹੀਦ ਹੋਏ ਕਿਸਾਨਾਂ ਨੂੰ ਸਰਧਾਜ਼ਲੀ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਲਈ ਸੂਬਾ ਸਰਕਾਰ ਵੱਲੋਂ 5-5 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭਵਿੱਖ ਵਿੱਚ ਵੀ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਦੱਦ ਲਈ ਤਿਆਰ ਰਹੇਗੀ । 


ਐਸ.ਡੀ.ਐਮ,ਐਸ.ਏ.ਐਸ ਨਗਰ ਸ੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਅੱਜ ਦੇ ਸਮਾਗਮ ਵਿੱਚ ਜਿਲ੍ਹਾ ਐਸ.ਏ.ਐਸ ਨਗਰ ਦੇ ਸ਼ਹੀਦ ਕਿਸਾਨ ਰਾਮ ਦਿਆ ਪੁੱਤਰ ਬਚਨ ਸਿੰਘ ਵਾਸੀ ਪਿੰਡ ਖਿਜਰਗੜ੍ਹ, ਬਹਾਦਰ ਸਿੰਘ ਪੁੱਤਰ ਬਸਤਾ ਸਿੰਘ ਵਾਸੀ ਪਿੰਡ ਦਾਊਂ, ਗਰਜਾ ਸਿੰਘ ਪੁੱਤਰ ਲੇਖ ਰਾਮ ਵਾਸੀ ਪਿੰਡ ਕੁਰੜੀ, ਜਤਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਰਾਏਪੁਰ, ਹਰਜਿੰਦਰ ਸਿੰਘ ਉਰਫ ਰਾਜੂ ਪੁੱਤਰ ਤੇਜਾ ਸਿੰਘ ਪੁੱਤਰ ਇੰਦਰ ਸਿੰਘ ਪਿੰਡ ਮਨਾਣਾ, ਹਰਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਨਡਿਆਲੀ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ-ਪੰਜ ਲੱਖ ਦੇ ਚੈੱਕ ਤਕਸੀਮ ਕੀਤੇ ਗਏ ।


ਇਸ ਮੌਕੇ ਐਮ.ਸੀ. ਸੁਖਦੇਵ ਸਿੰਘ ਪਟਵਾਰੀ, ਸੀਨੀਅਰ ਆਮ ਆਦਮੀ ਪਾਰਟੀ ਲੀਡਰ  ਰਾਜੀਵ ਵਸਿਸ਼ਟ, ਜਸਪਾਲ ਸਿੰਘ ਮਟੌਰ, ਸੁਰਿੰਦਰ ਸਿੰਘ ਰੋਡਾ, ਹਰਸੰਗਤ ਸਿੰਘ ਤੋਂ ਇਲਾਵਾਂ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ ।

No comments:


Wikipedia

Search results

Powered By Blogger