ਚੰਡੀਗੜ੍ਹ, 26 ਨਵੰਬਰ : ਪੰਜਾਬ ਵਾਸੀਆਂ ਲਈ ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਸੌਗਾਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫੀਸਦੀ ਤੋਂ ਵੱਧ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।
ਇੱਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫੀਸਦੀ ਤੋਂ ਵੱਧ ਪਰਿਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ। ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿੱਚ ਕਾਫੀ ਪੈਸਾ ਖ਼ਰਚਣਾ ਪੈਂਦਾ ਸੀ।
No comments:
Post a Comment