ਐੱਸ ਏ ਐੱਸ ਨਗਰ:01ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸਸੀਈਆਰਟੀ ਪੰਜਾਬ ਦੀ ਅਗਵਾਈ ਵਿੱਚ 'ਰਾਸ਼ਟਰੀਆ ਅਵਿਸ਼ਕਾਰ ਅਭਿਆਨ' ਤਹਿਤ 31 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ 'ਵਿਗਿਆਨ ਪ੍ਰਦਰਸ਼ਨੀ ਮੁਕਾਬਲੇ' ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ 1 ਵਿੱਚ ਕਰਵਾਏ ਗਏ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਸੁਸ਼ੀਲ ਨਾਥ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਬਲਾਕ ਪੱਧਰੀ ਜੇਤੂ ਟੀਮਾਂ ਨੇ ਭਾਗ ਲਿਆ। ਇਹ ਮੁਕਾਬਲੇ ਦੋ ਕੈਟਾਗਰੀਆਂ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੀ।
ਹੋਰ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਕੰਚਨ ਸ਼ਰਮਾਂ ਨੇ ਦੱਸਿਆ ਅੱਜ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੀ ਮੱਦਦ ਨਾਲ ਬਹੁਤ ਵਧੀਆ ਮਾਡਲਸ ਤਿਆਰ ਕੀਤੇ ਹੋਏ ਹਨ ਤੇ ਆਪਣੀਆਂ ਵਿਗਿਆਨਕ ਗਤੀਵਿਧੀਆਂ ਨਾਲ਼ ਕੌਨਸੈਪਟ ਕਲੀਅਰ ਕਰਵਾ ਰਹੇ ਸਨ। ਉਹਨਾਂ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਵੰਡਦਿਆਂ ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀ ਨਾਲ਼ ਇਸੇ ਤਰ੍ਹਾਂ ਆਪਣੇ ਮਾਡਲਸ ਤਿਆਰ ਕਰਦੇ ਰਹਿਣ ਲਈ ਪ੍ਰੇਰਿਆ ।
ਕੈਟਾਗਰੀ ਛੇਵੀਂ ਤੋਂ ਅੱਠਵੀਂ ਜਮਾਤਾਂ ਲਈ ਸਰਕਾਰੀ ਹਾਈ ਸਕੂਲ ਮੀਆਂਪੁਰ ਚੰਗੇਰ ਦੇ ਸਹਿਜਪ੍ਰੀਤ ਸਿੰਘ ਅਤੇ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ, ਸਰਕਾਰੀ ਮਿਡਲ ਸਕੂਲ ਬਡਮਾਜਰਾ ਦੀ ਅਕਸ਼ਰਾ ਅਤੇ ਮੋਨਿਕਾ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦੀ ਦੀਪਿਕਾ ਅਤੇ ਦਿਲਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੈਟਾਗਰੀ ਨੌਵੀਂ ਤੋਂ ਦੱਸਵੀਂ ਜਮਾਤਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦੇ ਪ੍ਰਿੰਸ ਅਤੇ ਅਨੁਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਜਰਾਬਾਦ ਦੀ ਕਮਲਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਛਲੀਕਲਾਂ ਦੇ ਗੁਰਬੰਸ ਅਤੇ ਮਾਨਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਡੀਐਮ ਸਾਇੰਸ ਅਜੈ ਕੁਮਾਰ ਸ਼ਰਮਾਂ, ਸਕੂਲ ਪ੍ਰਿੰਸੀਪਲ ਸਲਿੰਦਰ ਸਿੰਘ ਤੋਂ ਇਲਾਵਾ ਜੱਜਮੈਂਟ ਟੀਮ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
No comments:
Post a Comment