ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੀਆਂ ਪੰਚਾਇਤਾਂ ਨੂੰ ਕਰੇਗਾ ਸਨਮਾਨਿਤ
ਐਸ ਏ ਐਸ ਨਗਰ, 03 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਪਿੰਡ ਮਦਨਹੇੜੀ ਬਲਾਕ ਖਰੜ ਦੀ ਪੰਚਾਇਤ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਮਤਾ ਪਾਕੇ ਸਹਿਮਤੀ ਪ੍ਰਗਟਾਈ ਕਿ ਝੋਨੇ ਦੀ ਪਰਾਲੀ ਨੂੰ ਇਸ ਪਿੰਡ ਦਾ ਕੋਈ ਵੀ ਕਿਸਾਨ ਅੱਗ ਨਹੀ ਲਗਾਏਗਾ, ਸਗੋਂ ਇਸ ਦੀ ਸੁਚੱਜੀ ਵਰਤੋਂ ਕਰਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾਵੇਗੀ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇਗਾ।
ਇਸ ਮੌਕੇ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ ਗੁਰਦਿਆਲ ਕੁਮਾਰ ਏ.ਡੀ.ੳ ਨੇ ਪਿੰਡ ਦੀ ਪੰਚਾਇਤ ਨੂੰ ਅਪੀਲ ਕੀਤੀ ਕਿ ਡਿਪਟੀ ਕਮਿਸ਼ਨਰ ਵੱਲੋ ਕਿਹਾ ਗਿਆ ਹੈ ਕਿ ਜਿਲਾ ਪ੍ਰਸ਼ਾਸਨ ਵੱਲੋ ਉਨ੍ਹਾਂ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜੋ ਪੰਚਾਇਤਾਂ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਣਗੀਆਂ ।ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵੱਲੋ ਸੋਚ ਵਿਚਾਰਕੇ ਫੈਸਲਾ ਕੀਤਾ ਕਿ ਪਿੰਡ ਦਾ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਏਗਾ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰਨਗੇ।
ਪਿੰਡ ਦੇ ਲੰਬਰਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਧੂੰਆ ਹੋ ਜਾਂਦਾ ਹੈ ਜਿਸ ਨਾਲ ਐਕਸੀਡੈਂਟ ਹੁੰਦੇ ਹਨ ਅਤੇ ਬੱਚਿਆ ਨੂੰ ਸਾਹ ਲੈਣ ਵਿੱਚ ਵੀ ਮੁਸ਼ਕਿਲ ਆਉਦੀ ਹੈ।
ਇਸ ਮੌਕੇ ਖੇਤੀ ਬਾਡ਼ੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਦੀ ਪੰਚਾਇਤ ਦੇ ਮੈਂਬਰ ਪਰਮਿੰਦਰ ਸਿੰਘ, ਗੁਰਤੇਜ ਸਿੰਘ, ਸੋਹਣ ਸਿੰਘ, ਪ੍ਰੇਮ ਸਿੰਘ ਮੋਹਤਵਰ, ਗੁਰਮੁੱਖ ਸਿੰਘ, ਕੁਲਦੀਪ ਸਿੰਘ , ਜਸਪ੍ਰੀਤ ਸਿੰਘ, ਦਲਵਾਰਾ ਸਿੰਘ ਅਤੇ ਕਿਸਾਨ ਹਾਜ਼ਰ ਸਨ।
No comments:
Post a Comment