SBP GROUP

SBP GROUP

Search This Blog

Total Pageviews

Monday, November 7, 2022

ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਸਬੰਧੀ ਕੀਤੀ ਮੀਟਿੰਗ

ਐਸ.ਏ.ਐਸ.ਨਗਰ, 07 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਐਸ.ਏ.ਐਸ ਨਗਰ ਵਲੋਂ ਅੱਜ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ 52 ਖਰੜ, 53 ਐਸ.ਏ.ਐਸ ਨਗਰ ਅਤੇ 112 ਡੇਰਾਬੱਸੀ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਹਨਾਂ ਵਲੋਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਮਿਤੀ 09 ਨਵੰਬਰ 2022 ਨੂੰ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਣੀ ਹੈ ਅਤੇ ਮਿਤੀ 09 ਨਵੰਬਰ 2022 ਤੋਂ 08 ਦਸੰਬਰ 2022 ਤੱਕ ਵੋਟਰਾਂ ਤੋਂ ਵੋਟਾਂ ਬਣਾਉਣ ਅਤੇ ਕਟਵਾਉਣ ਸਬੰਧੀ ਦਾਅਵੇ ਅਤੇ ਇਤਰਾਜ਼ ਲਏ ਜਾਣੇ ਹਨ। ਇਸ ਸਬੰਧੀ ਮਿਤੀ 19 ਨਵੰਬਰ 2022, 20 ਨਵੰਬਰ 2022 ਅਤੇ  03 ਦਸੰਬਰ 2022, 04 ਦਸੰਬਰ 2022 ਨੂੰ ਬੀ.ਐਲ.ਓ ਵਲੋਂ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਵੀ ਲਗਾਏ ਜਾਣੇ ਹਨ। ਉਹਨਾਂ ਵਲੋਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਮੁੱਢਲੀ ਪ੍ਰਕਾਸ਼ਨਾ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਯੂਵਾਂ ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇ। 


ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ ਵਿੱਚ 4 ਵਾਰੀ ਰਵੀਜਨ ਕੀਤੀ ਜਾਵੇਗੀ। ਜਿਹਨਾਂ ਦੀ ਯੋਗਤਾ ਮਿਤੀ 01 ਜਨਵਰੀ 2023, 01 ਜੁਲਾਈ 2023, 01 ਅਪ੍ਰੈਲ 2023, 01 ਅਕਤੂਬਰ 2023 ਹੋਵੇਗੀ। ਜਿਹਨਾਂ ਵਿਦਿਆਰਥੀਆਂ ਦੀ ਉਮਰ ਮਿਤੀ 01 ਜਨਵਰੀ 2023 ਨੂੰ  17 ਸਾਲ ਤੋਂ ਵੱਧ ਹੋ ਚੁੱਕੀ ਹੈ, ਉਹ ਆਪਣੀ ਵੋਟ ਬਣਾਉਣ ਲਈ ਅਪਲਾਈ ਕਰ ਸਕਦੇ ਹਨ।  ਵੋਟ ਬਣਾਉਣ ਲਈ ਫਾਰਮ ਨੰ. 6, ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ. 6ਬੀ, ਵੋਟ ਕਟਵਾਉਣ ਲਈ ਫਾਰਮ ਨੰ.7 ਅਤੇ ਵੋਟ ਸ਼ਿਫਟ ਕਰਵਾਉਣ ਲਈ, ਵੋਟਰ ਕਾਰਡ ਵਿੱਚ ਸੋਧ ਕਰਨ ਅਤੇ ਡੁਪਲੀਕੇਟ ਵੋਟਰ ਕਾਰਡ ਬਣਾਉਣ ਲਈ ਫਾਰਮ ਨੰ.8  ਐਨ.ਵੀ.ਐਸ.ਪੀ. ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਭਰੇ ਜਾ ਸਕਦੇ ਹਨ।

ਇਸ ਮੌਕੇ ਐਸ.ਡੀ.ਐਮ. ਐਸ.ਏ.ਐਸ.ਨਗਰ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸੂ ਗੁਪਤਾ, ਸਹਾਇਕ ਕਮਿਸ਼ਨਰ (ਜ) ਸ੍ਰੀ ਤਰਸੇਮ ਚੰਦ ਅਤੇ  ਤਹਿਸੀਲਦਾਰ ਚੋਣਾਂ ਸ੍ਰੀ ਸੰਜੇ ਕੁਮਾਰ ਵੀ ਮੌਜ਼ੂਦ ਸਨ।

No comments:


Wikipedia

Search results

Powered By Blogger