ਸੰਗਰੂਰ, 27 ਨਵੰਬਰ : ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਗਏ ਵਿਸ਼ੇਸ਼ ਰਾਹਤ ਕੈਂਪ ਦੌਰਾਨ ਲੋਕਾਂ ਦੀਆਂ ਬਕਾਇਆ ਦਰਖ਼ਾਸਤਾਂ ਦਾ ਨਿਪਟਾਰਾ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਅਤੇ ਲੋਕਾਂ ਵਿਚਾਲੇ ਸੁਖਾਵੇਂ ਸਬੰਧਾਂ ਨੂੰ ਵਧੇਰੇ ਮਜ਼ਬੂਤ ਕਰਨ ਲਈ ਅਤੇ ਲੋਕਾਂ ਦੇ ਮਨਾਂ ਵਿੱਚ ਪੁਲਿਸ ਪ੍ਰਤੀ ਸਾਕਾਰਾਤਮਕਤਾ ਸੋਚ ਨੂੰ ਹੋਰ ਪਰਪੱਕ ਕਰਨ ਲਈ ਭਵਿੱਖ ਵਿੱਚ ਵੀ ਸਮੇਂ ਸਮੇਂ ਤੇ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਸਕੇ।
ਐਸ.ਐਸ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਲੰਬਿਤ ਚੱਲਦੀਆਂ ਆ ਰਹੀਆਂ ਦਰਖਾਸਤਾਂ ਦੇ ਨਿਪਟਾਰੇ ਲਈ ਵੱਖ-ਵੱਖ ਸਬ ਡਵੀਜਨਾਂ ਦੇ ਪੱਧਰ 'ਤੇ ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਇਹ ਵਿਸੇਸ਼ ਰਾਹਤ ਕੈਂਪ ਲਗਵਾਏ ਗਏ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ। ਐਸ.ਐਸ.ਪੀ ਨੇ ਦੱਸਿਆ ਕਿ ਕੈਂਪ ਦੌਰਾਨ 250 ਦੇ ਕਰੀਬ ਦਰਖਾਸਤਾਂ ਦਾ ਨਿਪਟਾਰਾ ਕਰਕੇ ਲੋਕਾਂ ਵਿੱਚ ਇਸ ਵਿਸ਼ਵਾਸ਼ ਨੂੰ ਦ੍ਰਿੜ ਕੀਤਾ ਗਿਆ ਕਿ ਉਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਮਸਲਿਆਂ ਦੇ ਯੋਗ ਨਿਪਟਾਰੇ ਲਈ ਪੰਜਾਬ ਪੁਲਿਸ ਹਮੇਸ਼ਾਂ ਸੰਜੀਦਾ ਹੈ। ਇਸ ਦੌਰਾਨ ਪੁੱਜੇ ਲੋਕਾਂ ਨੇ ਜ਼ਿਲ੍ਹਾ ਪੁਲਿਸ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
No comments:
Post a Comment