ਐਸ.ਏ.ਐਸ ਨਗਰ, 14 ਨਵੰਬਰ : ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਵੱਖ- ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਤੋਂ ਪਿਛਲੇ ਮਹੀਨੇ ਦੀ ਕਾਰਗੁਜਾਰੀ ਬਾਰੇ ਪ੍ਰਗਤੀ ਰਿਪੋਰਟ ਹਾਸਿਲ ਕੀਤੀ ਅਤੇ ਅਤੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਚਲ ਰਹੇ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਨਗਰ ਕੌਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਨਿਕਾਸੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੱਲ ਖ਼ਾਸ ਧਿਆਨ ਦੇਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡੇਂਗੂ ਅਤੇ ਮਲੇਰੀਏ ਦੇ ਬਚਾਅ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਜਿਵੇ ਕਿ ਫੋਗਿੰਗ ਕਰਾਉਂਣਾ, ਮੱਛਰ ਮਾਰਨ ਵਾਲੀ ਸਪਰੇਅ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਨ੍ਹਾਂ ਰਾਹੀਂ ਫੈਲਣ ਵਾਲੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਦੀ ਦਾ ਮੌਸਮ ਆਉਣ ਕਾਰਨ ਬੂਟਿਆਂ ਨੂੰ ਸਰਦੀ ਤੋਂ ਬਚਾਉਣ ਲਈ ਚੰਗੇ ਢੰਗ ਨਾਲ ਦੇਖ ਭਾਲ ਕੀਤੀ ਜਾਵੇ।
ਉਨ੍ਹਾਂ ਨੇ ਪੈਂਡਿੰਗ ਪਏ ਕੰਮਾਂ ਨੂੰ ਮਿੱਥੇ ਸਮੇਂ ਵਿਚ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੰਮ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆ ਰਹੀ ਹੈ ਤਾਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਦਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਐਸ.ਡੀ.ਐਮ, ਐਸ.ਏ.ਐਸ ਨਗਰ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ, ਖਰੜ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ
No comments:
Post a Comment