ਐਸ.ਏ.ਐਸ. ਨਗਰ 14 ਨਵੰਬਰ : ਬਾਲ ਦਿਵਸ ਦੇ ਮੌਕੇ ਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਐਸ.ਏ.ਐਸ. ਨਗਰ ਦੁਆਰਾ ਅੱਜ “ਆਪਣੇ ਫਾਊਡੇਸ਼ਨ” ਸੋਹਾਣਾ ਵਿਖੇ ਕਾਨੂੰਨੀ ਸਾਖਰਤਾ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਨੇ ਦੱਸਿਆ ਕਿ ਪੈਨਲ ਲਾਇਰ, ਗੀਤਾਂਜਲੀ ਬਾਲੀ ਦੁਆਰਾ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ।
ਕੈਂਪ ਦੌਰਾਨ ਕਰਵਾਏ ਗਏ ਪ੍ਰੋਗਰਾਮ ਵਿੱਚ ਸ਼੍ਰੀਮਤੀ ਗੀਤਾਂਜਲੀ ਬਾਲੀ ਦੁਆਰਾ ਬੱਚਿਆਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਦੀ ਬੱਚਿਆਂ ਵੱਲੋ ਅਤੇ ਸੰਸਥਾ ਦੇ ਕਰਮਚਾਰੀਆਂ ਵੱਲੋਂ ਸ਼ਲਾਘਾ ਕੀਤੀ ਗਈ ਇਸ ਕੈਂਪ ਦਾ ਮੁੱਖ ਮੰਤਵ ਇਹ ਹੈ ਕਿ ਬੱਚਿਆਂ ਨੂੰ ਕਾਨੂੰਨੀ ਜਾਣਕਾਰੀ ਦੇ ਨਾਲ ਕਾਨੂੰਨ ਦੇ ਸੱਦਉਪਯੋਗ ਦੀ ਜਾਣਕਾਰੀ ਪ੍ਰਾਪਤ ਹੋਵੇ।
No comments:
Post a Comment