ਮੁਹੱਲਾ ਕਲੀਨਿਕ ਅਤੇ ਸੇਵਾ ਕੇਂਦਰ ਦਾ ਕੀਤਾ ਦੌਰਾ
ਐਸ.ਏ.ਐਸ.ਨਗਰ, 11 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦੇਣ, ਚੰਗੀ ਸਿਹਤ ਅਤੇ ਲੋਕਾਂ ਦਾ ਚੌਪੱਖੀ ਵਿਕਾਸ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਜ਼ਿਲ੍ਹਾ ਪ੍ਰਭਾਰੀ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਸ੍ਰੀਮਤੀ ਜਸਪ੍ਰੀਤ ਤਲਵਾੜ ਵਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਅਧਿਕਾਰੀ ਮੌਜੂਦ ਸਨ।
ਇਸ ਮੀਟਿੰਗ ਉਪਰੰਤ ਉਨ੍ਹਾਂ ਨੇ ਜਿਲ੍ਹੇ ਦੇ ਮੁਹੱਲਾ ਕਲੀਨਿਕਾਂ ਅਤੇ ਸੇਵਾ ਕੇਂਦਰਾਂ ਦਾ ਦੌਰਾ ਕਰਕੇ ਉਥੋਂ ਦੀ ਮੌਜੂਦਾ ਕਾਰਗੁਜਾਰੀ ਦਾ ਨਿੱਜੀ ਤੌਰ ਤੇ ਨਿਰੀਖਿਣ ਕੀਤਾ । ਉਨ੍ਹਾਂ ਨੇ ਮੁਹੱਲਾ ਕਲੀਨਿਕ ਪਿੰਡ ਜੰਡਪੁਰ ਵਿੱਚ ਮੌਜੂਦ ਮਰੀਜ਼ਾਂ ਨਾਲ ਗੱਲ ਬਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ ਬਾਰੇ ਜਾਣਿਆ। ਇਸ ਤੋਂ ਸੇਵਾ ਕੇਂਦਰ ਵਿਖੇ ਵੀ ਆਪਣਾ ਕੰਮ ਕਰਾਉਣ ਆਏ ਲੋਕਾਂ ਨਾਲ ਗੱਲ ਬਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਇਜਾ ਲਿਆ।
ਇਸ ਮੌਕੇ ਜ਼ਿਲ੍ਹਾ ਪ੍ਰਭਾਰੀ ਸਕੱਤਰ ਸ੍ਰੀਮਤੀ ਤਲਵਾੜ ਨੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾਰੇ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਾਫੀ ਗਿਰਾਵਟ ਆਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਨਾ ਸਾੜਨ ਬਾਰੇ ਕਿਸਾਨਾ ਨੂੰ ਹੋਰ ਜਾਗਰੂਕ ਕਰਨ ਲਈ ਸਬੰਧਤ ਆਧਿਕਾਰਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ । ਜਿਲ੍ਹੇ ਦੇ ਮੁਹੱਲਾ ਕੀਲੀਨਿਕਾਂ ਬਾਰੇ ਉਨ੍ਹਾ ਕਿਹਾ ਕਿ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਮੁਹੱਲਾ ਕਲੀਨਿੰਕਾਂ ਵਿੱਚ ਮਰੀਜ਼ਾ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਮੈਡੀਕਲ ਸਟਾਫ ਜਾਂ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾਂ ਵਿੱਚ ਵੀ ਡੇਂਗੂ ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੀ ਪੰਚਾਇਤੀ ਪੱਧਰ ਤੇ ਇੱਕ-ਇੱਕ ਫੌਗਿੰਗ ਮਸ਼ੀਨਾਂ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਲੋੜੀਂਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਵਿਕਾਸ ਵਿੱਚ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਉਪਰੰਤ ਸ੍ਰੀਮਤੀ ਤਲਵਾੜ ਨੇ ਜ਼ਿਲ੍ਹਾ ਭਾਸ਼ਾ ਦਫਤਰ ਦਾ ਦੌਰਾ ਵੀ ਕੀਤਾ ਅਤੇ 14 ਨਵੰਬਰ ਨੂੰ ਰਾਜ ਪੱਧਰ 'ਤੇ ਮਨਾਈ ਜਾ ਰਹੀ ਵਾਰਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋ ਜਿਲ੍ਹਾ ਪ੍ਰਭਾਰੀ ਨੂੰ ਜਿਲ੍ਹੇ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਬਾਰੇ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਸ੍ਰੀ ਤਲਵਾੜ ਨੇ ਜਿਲ੍ਹਾ ਪ੍ਰਭਾਰੀ ਨੂੰ ਜਿਲ੍ਹੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।
ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਪੂਜਾ ਐਸ.ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਐਸ.ਏ.ਐਸ.ਨਗਰ ਸਰਬਜੀਤ ਕੌਰ, ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸੂ ਗੁਪਤਾ, ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
No comments:
Post a Comment