ਐੱਸ ਏ ਐੱਸ ਨਗਰ,10 ਨਵੰਬਰਃ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਹਿਲੇ ਫੇਜ਼ 'ਚ 100 ਸਕੂਲਾਂ ਨੂੰ 'ਸਕੂਲ ਆਫ਼ ਐਮੀਨੈੱਸ' ਵਿੱਚ ਬਦਲੇ ਜਾਣੇ ਹਨ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਇੱਥੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ 1 ਮੁਹਾਲੀ ਵਿਖੇ 'ਸਕੂਲ ਆਫ ਐਮੀਨੈੱਸ' ਦੇ 'ਐਂਬਲੈਮ' (ਲੋਗੋ) ਦੇ ਡਿਜ਼ਾਇਨ ਨੂੰ ਤਿਆਰ ਕਰਨ ਦੀ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਉਹਨਾਂ ਦੱਸਿਆ ਕਿ ਐੱਸਸੀਈਆਰਟੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਪ੍ਰਤੀਯੋਗਤਾ ਦਾ ਮਕਸਦ 'ਸਕੂਲ ਆਫ ਐਮੀਨੈੱਸ' ਤਹਿਤ ਗੁਣਾਤਮਕ ਅਤੇ ਸਰਵਪੱਖੀ ਸਿੱਖਿਆ ਦਾ ਵਾਤਾਵਰਣ ਸਿਰਜਣ ਲਈ ਮੁਢਲੀਆਂ ਸਹੂਲਤਾਂ ਨੂੰ ਦਰਸਾਉਂਦਾ ਇੱਕ ਐਂਬਲੈਮ (ਲੋਗੋ) ਦਾ ਡਿਜ਼ਾਈਨ ਤਿਆਰ ਕਰਨਾ ਹੈ। ਇਸੇ ਤਹਿਤ ਇਹ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਪ੍ਰਤੀਯੋਗਤਾ ਵਿੱਚ ਤਿਆਰ ਕੀਤੇ ਲੋਗੋ ਦੇ ਡਿਜ਼ਾਇਨਾਂ ਨੂੰ ਸੀਲ ਬੰਦ ਕਰਕੇ ਇਹਨਾਂ ਨੂੰ ਮੁੱਖ ਦਫਤਰ ਨੂੰ ਭੇਜ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਰਾਜ ਪੱਧਰ ਤੇ ਪਹਿਲੇ ਸਥਾਨ ਤੇ 5100/-, ਦੂਜੇ ਤੇ 3100/- ਅਤੇ ਤੀਜੇ ਤੇ 2100/- ਰੁਪਏ ਨਕਦ ਇਨਾਮ ਵਜੋਂ ਅਤੇ ਸਰਟੀਫਿਕੇਟ ਦਿੱਤੇ ਜਾਣਗੇ। ਅਗਲੇ ਦਸ ਵਧੀਆ ਲੋਗੋ ਡਿਜ਼ਾਈਨ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਡਾ.ਕੰਚਨ ਸ਼ਰਮਾਂ ਨੇ ਦੱਸਿਆ ਕਿ ਇਸ ਸੰਬੰਧੀ ਖ਼ਾਸ ਤਿਆਰੀ ਕਰਕੇ ਇਹ ਪ੍ਰਤੀਯੋਗਤਾ ਕਰਵਾਈ ਗਈ। ਇਹ ਮੌਕੇ ਸਕੂਲ ਪ੍ਰਿੰਸੀਪਲ ਸਲਿੰਦਰ ਸਿੰਘ, ਲੈਕਚਰਾਰ ਫਾਈਨ ਆਰਟਸ ਡਾ.ਰਮਿਤ ਵਾਸੂਦੇਵ ਭਾਗ ਲੈਣ ਵਾਲੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।
No comments:
Post a Comment