ਚੰਡੀਗੜ੍ਹ, 28 ਨਵੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੋਗਾ ਜ਼ਿਲ੍ਹੇ ਤੋਂ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਆਖ਼ਰਕਾਰ ਪਾਰਟੀ ਨੇ ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਾਉਂਦਿਆਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਬਰਾੜ ‘ਅਕਸਰ ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਬਿਆਨਬਾਜ਼ੀ ਕਰਦੇ ਰਹਿੰਦੇ ਸਨ।ਉਹ ਆਪਣੇ ਮੋਬਾਈਲ ਦੀ ਪ੍ਰੋਫਾਈਲ ਫੋਟੋ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਤਸਵੀਰ ਲਗਾ ਕੇ ਰੱਖਦੇ ਸੀ।ਕਮਲਜੀਤ ਸਿੰਘ ਬਰਾੜ ਅਕਸਰ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਕਿਸੇ ਨਾ ਕਿਸੇ ਗੱਲ 'ਤੇ ਟਿੱਪਣੀ ਕਰਦੇ ਰਹਿੰਦੇ ਸਨ।
ਇਨ੍ਹਾਂ ਸਾਰੇ ਕਾਰਨਾਂ ਕਰਕੇ ਪਾਰਟੀ ਹਾਈਕਮਾਂਡ ਨੇ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਬਰਾੜ ਨੂੰ ਪਾਰਟੀ 'ਚੋਂ ਕੱਢੇ ਜਾਣ ਤੋਂ ਬਾਅਦ ਹਲਕਾ ਮੋਗਾ ਦੀ ਸਿਆਸਤ 'ਚ ਖਲਬਲੀ ਮਚ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਾਰਟੀ ਦੇ ਕੁਝ ਲੋਕ ਬਰਾੜ ਦਾ ਵਿਰੋਧ ਕਰਦੇ ਸਨ, ਜਿਸ ਕਾਰਨ ਪਾਰਟੀ ਕਿਸੇ ਨਾ ਕਿਸੇ ਕਾਰਨ ਦੀ ਉਡੀਕ ਰਹੀ ਸੀ, ਜਿਸ ਤੋਂ ਬਾਅਦ ਪਾਰਟੀ ਨੇ ਇਹ ਕਦਮ ਚੁੱਕਿਆ।ਜ਼ਿਕਰਯੋਗ ਹੈ ਕਿ ਕਮਲਜੀਤ ਸਿੰਘ ਬਰਾੜ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਵੱਡੇ ਪੁੱਤਰ ਹਨ। ਯੂਥ ਕਾਂਗਰਸ ਵਿੱਚ ਰਹਿੰਦਿਆਂ ਬਰਾੜ ਰਾਹੁਲ ਗਾਂਧੀ ਦੀ ਟੀਮ ਦੇ ਸਰਗਰਮ ਮੈਂਬਰ ਵੀ ਰਹੇ ਹਨ।
No comments:
Post a Comment