ਐਸ.ਏ.ਐਸ.ਨਗਰ, 14 ਨਵੰਬਰ : ਸਰਕਾਰੀ ਕਾਲਜ ਡੇਰਾ ਬੱਸੀ ਵੱਲੋਂ ਅੱਜ ਮਿਤੀ 14 ਨਵੰਬਰ 2022 ਦਿਨ ਸੋਮਵਾਰ ਨੂੰ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਪਿੰਡ ਮੁਕੰਦਪੁਰ ਵਿਖੇ ਬਾਲ ਦਿਵਸ ਮਨਾਇਆ ਗਿਆ। ਕਾਲਜ ਦੀ ਐੱਨ. ਐੱਸ. ਐੱਸ. ਕਮੇਟੀ ਵੱਲੋਂ ਗੋਦ ਲਏ ਗਏ ਪਿੰਡ ਮੁਕੰਦਪੁਰ ਵਿਖੇ ਆਂਗਣਵਾੜੀ ਅਤੇ ਪ੍ਰਾਇਮਰੀ ਸਕੂਲ ਵਿਚ ਜਾ ਕੇ ਬੱਚਿਆਂ ਨਾਲ ਸਮਾਂ ਬਿਤਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਫਲ਼, ਬਿਸਕੁੱਟ ਆਦਿ ਵੰਡੇ ਗਏ। ਇਸਦੇ ਨਾਲ ਹੀ ਹਾਈ ਸਕੂਲ ਮੁਕੰਦਪੁਰ ਵਿਚ ਵੀ ਬਾਲ ਦਿਵਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ।
ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ, ਕੋਰਿਓਗ੍ਰਾਫੀ, ਸਕਿੱਟ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਦਿੱਤੀਆਂ। ਇਸ ਵੇਲੇ ਕਾਲਜ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਦੁਆਰਾ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਪਰੰਪਰਕ ਵਸਤਾਂ ਦੀ ਲਗਾਈ ਗਈ ਪ੍ਰਦਰਸ਼ਨੀ ਵਿਚ ਵੀ ਸ਼ਿਰਕਤ ਕੀਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਨੇ ਸਕੂਲ ਮੈਗਜ਼ੀਨ ਅਲਫਾਜ਼' ਰਲੀਜ਼ ਕੀਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
No comments:
Post a Comment