SBP GROUP

SBP GROUP

Search This Blog

Total Pageviews

CM ਭਗਵੰਤ ਮਾਨ ਵੱਲੋਂ VIP ਕਲਚਰ ਰੋਕਣ ਲਈ ਨਵਾਂ ਹੁਕਮ ਜਾਰੀ

 ਚੰਡੀਗੜ੍ਹ, 28 ਨਵੰਬਰ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਆਈਪੀ ਕਲਚਰ ਨੂੰ ਰੋਕਣ ਲਈ ਨਵਾਂ ਹੁਕਮ ਜਾਰੀ ਕੀਤਾ ਹੈ। ਜਿਸ ਦੇ ਅਨੁਸਾਰ ਸੀਐਮ ਮਾਨ ਨੇ ਸਾਰੇ ਮੰਤਰੀਆਂ-ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਮਹਿੰਗੇ ਅਤੇ ਆਲੀਸ਼ਾਨ ਹੋਟਲਾਂ ਦੀ ਬਜਾਏ ਸਰਕਾਰੀ ਗੈਸਟ ਹਾਊਸਾਂ ਵਿੱਚ ਰਹਿਣ ਲਈ ਕਿਹਾ ਹੈ। ਇਸ ਹੁਕਮ ਤੋਂ ਬਾਅਦ ਜਿੱਥੇ ਵੀ.ਆਈ.ਪੀ ਕਲਚਰ 'ਤੇ ਰੋਕ ਲੱਗੇਗੀ, ਉੱਥੇ ਹੀ ਸੂਬਾ ਸਰਕਾਰ ਦੇ ਫੰਡਾਂ ਦਾ ਖਰਚਾ ਵੀ ਘੱਟ ਜਾਵੇਗਾ।ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਤਰੀਆਂ ਅਤੇ ਅਫਸਰਾਂ ਦੇ ਠਹਿਰਨ ਲਈ ਸਰਕਟ ਹਾਊਸ ਸਮੇਤ ਹੋਰ ਸਰਕਾਰੀ ਗੈਸਟ ਹਾਊਸ ਬਣਾਏ ਗਏ ਹਨ।


 ਫਿਰ ਵੀ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨਿੱਜੀ ਹੋਟਲਾਂ ਵਿੱਚ ਠਹਿਰਦੇ ਹਨ। ਜਿਸ ਕਾਰਨ ਸਰਕਾਰੀ ਖਜ਼ਾਨੇ 'ਤੇ ਵਾਧੂ ਬੋਝ ਪੈ ਰਿਹਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਜਦੋਂ ਵੀ ਕੋਈ ਮੰਤਰੀ, ਵਿਧਾਇਕ ਅਤੇ ਅਧਿਕਾਰੀ ਫੀਲਡ ਵਿੱਚ ਜਾਵੇਗਾ ਤਾਂ ਉਨ੍ਹਾਂ ਨੂੰ ਸਰਕਟ ਹਾਊਸ ਜਾਂ ਸਰਕਾਰੀ ਗੈਸਟ ਹਾਊਸ ਵਿੱਚ ਰਹਿਣਾ ਪਵੇਗਾ।ਭਗਵੰਤ ਮਾਨ ਵੱਲੋਂ ਤਿਆਰ ਕੀਤੀ ਗਈ ਨਵੀਂ ਨੀਤੀ ਤਹਿਤ ਸਰਕਟ ਅਤੇ ਸਰਕਾਰੀ ਗੈਸਟ ਹਾਊਸਾਂ ਨੂੰ ਆਮ ਲੋਕਾਂ ਲਈ ਵੀ ਖੋਲ੍ਹਣ ਦੀ ਵਿਉਂਤਬੰਦੀ ਚੱਲ ਰਹੀ ਹੈ। ਜੇਕਰ ਇਹ ਨਵੀਂ ਨੀਤੀ ਲਾਗੂ ਹੋ ਜਾਂਦੀ ਹੈ ਤਾਂ ਆਮ ਲੋਕ ਸਰਕਟ ਹਾਊਸ ਅਤੇ ਗੈਸਟ ਹਾਊਸਾਂ ਵਿੱਚ ਵੀ ਕਮਰੇ ਬੁੱਕ ਕਰਵਾ ਸਕਦੇ ਹਨ। ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਸੱਤ ਸਰਕਟ ਹਾਊਸ ਅਤੇ ਸੈਂਕੜੇ ਰੈਸਟ ਹਾਊਸ ਹਨ।

No comments:


Wikipedia

Search results

Powered By Blogger