Friday, December 9, 2022

ਅਸਿਸਟੈਂਟ ਮੈਨੇਜ਼ਰ ਦੀ ਨੌਕਰੀ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ 12 ਦਸੰਬਰ ਨੂੰ ਲਏ ਜਾਣੇ ਹਨ ਇੰਟਰਵਿਊ

ਐਸ.ਏ.ਐਸ ਨਗਰ 9 ਦਸੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 12 ਦਸੰਬਰ ਨੂੰ ਸਵੇਰੇ 10 ਵਜ਼ੇ ਸ੍ਰੀ ਰਾਮ ਲਾਈਫ ਇੰਸੋਰੈਂਸ ਲਿਮਿਟਡ ਐਸ.ਸੀ.ਐਫ.101-102, ਦੂਜੀ ਮੰਜਿਲ, ਫੇਜ਼-11, ਮੋਹਾਲੀ ਵਿਖੇ ਅਸਿਸਟੈਂਟ ਮੈਨੇਜਰ ਦੀ ਨੌਕਰੀ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ । ਜਿਸ ਵਿੱਚ ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ) / ਐਮ.ਬੀ.ਏ. ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।



ਵਧੇਰੇ ਜਾਣਕਾਰੀ ਦਿੰਦਿਆਂ ਡਿੰਪਲ ਥਾਪਰ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁੱਹਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ।

 ਉਨ੍ਹਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਬਾਇਓ ਡਾਟਾ ਨਾਲ ਲੈ ਕੇ ਉਕਤ ਵਾਕ ਇੰਨ ਇੰਟਰਵਿਊ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger