ਐਸ.ਏ.ਐਸ ਨਗਰ 13 ਦਸੰਬਰ : ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਸੱਤਾ ਵਿਚ ਨਵੀ ਆਈ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲੇ 6 ਮਹੀਨਿਆ ਦੋਰਾਨ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਐਲਾਨ ਤੋਂ ਬਾਅਦ ਇਕ ਵਾਰ ਤਾਂ ਕੱਚੇ ਮੁਲਾਜ਼ਮਾਂ ਦੇ ਚਿਹਰੇ ਖਿੜ ਗਏ ਸਨ। ਮੁਲਾਜ਼ਮਾਂ ਦਾ ਮੰਨਣਾ ਸੀ ਕਿ ਹਮੇਸ਼ਾ ਸਰਕਾਰਾਂ ਮੁਲਾਜ਼ਮਾਂ ਦੀ ਗੱਲ ਆਖਰੀ ਦੋਰ ਵਿਚ ਸੁਣਦੀਆ ਹਨ ਪਰ ਮਾਣਯੋਗ ਮੁੱਖ ਮੰਤਰੀ ਜੀ ਵੱਲੋਂ ਪਹਿਲੇ ਛੇ ਮਹੀਨਿਆ ਦੌਰਾਨ ਹੀ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ 5 ਸਤੰਬਰ 2022 ਨੂੰ ਐਲਾਨ ਕਰ ਦਿੱਤਾ ਸੀ
ਪਰ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਾ ਮਿਲਣ ਅਤੇ ਸਿੱਖਿਆ ਵਿਭਾਗ ਵੱਲੋਂ ਦੀ ਢਿੱਲ ਮੱਠ ਦੀ ਪ੍ਰਕਿਰਿਆਂ ਨੇ ਕੱਚੇ ਮੁਲਾਜ਼ਮਾਂ ਦੇ ਅੰਦਰ ਫਿਰ ਤੋਂ ਡਰ ਦੀ ਭਾਵਨਾ ਪੈਦਾ ਕਰ ਦਿੱਤੀ ਹੈ।ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ 8736 ਮੁਲਾਜ਼ਮਾਂ ਚ ਸ਼ਾਮਿਲ ਹੁੰਦੇ ਅਧਿਆਪਕਾਂ/ਮੁਲਾਜ਼ਮਾਂ ਦੇ ਆਗੂਆ ਅਜਮੇਰ ਸਿੰਘ ਔਲਖ , ਕੁਲਦੀਪ ਸਿੰਘ ਬੱਡੂਵਾਲ, ਰਜਿੰਦਰ ਸਿੰਘ ਸੰਧਾ, ਕੁਲਦੀਪ ਸਿੰਘ, ਸੁਖਰਾਜ ਸਿੰਘ, ਰਾਮੇਸ਼ ਕੁਮਾਰ, ਪ੍ਰਵੀਨ ਸ਼ਰਮਾ, ਨਵਦੀਪ ਬਰਾੜ, , ਜੁਝਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਸਤੰਬਰ ਨੂੰ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਿੱਖਿਆ ਵਿਭਾਗ ਨੂੰ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਜ਼ਾਰੀ ਕੀਤਾ ਸੀ।
ਆਗੂਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸ਼ਰਤਾਂ ਪੂਰੀਆ ਕਰਦੇ ਸਮੂਹ ਕਰਮਚਾਰੀਆ ਵੱਲੋਂ ਆਨਲਾਈਨ ਪਾਰਟਲ ਤੇ ਡਾਟਾ ਭਰ ਦਿੱਤਾ ਗਿਆ ਹੈ ਪਰ ਸਿੱਖਿਆ ਵਿਭਾਗ ਰੈਗੂਲਰ ਆਰਡਰ ਜ਼ਾਰੀ ਕਰਨ ਲਈ ਢਿੱਲ ਮੱਠ ਵਰਤ ਰਿਹਾ ਹੈ ਜਿਸ ਕਰਕੇ ਮੁਲਾਜ਼ਮ ਦੇ ਮਨਾਂ ਵਿਚ ਡਰ ਦੀ ਭਾਵਨਾ ਪੈਦਾ ਹੋ ਗਈ ਹੈ ਕਿਉਕਿ ਪਹਿਲਾ ਵੀ ਕਈ ਵਾਰ ਇਸ ਤਰ੍ਹਾ ਨੋਟੀਫਿਕੇਸ਼ਨ ਜ਼ਾਰੀ ਹੋਣ ਜਾਂ ਸਰਕਾਰਾਂ ਦੀ ਲਿਖਤੀ ਪ੍ਰਵਾਨਗੀ ਦੇ ਬਾਵਜੂਦ ਵੀ ਮੁਲਾਜ਼ਮ ਰੈਗੂਲਰ ਹੋਣ ਤੋਂ ਵਾਂਝੇ ਰਹਿ ਗਏ ਸਨ।
ਆਗੂਆ ਨੇ ਕਿਹਾ ਕਿ ਉਹ ਕਈ ਵਾਰ ਵਿਭਾਗ ਦੇ ਅਧਿਕਾਰੀਆ ਨੂੰ ਮਿਲ ਚੁੱਕੇ ਹਨ ਪਰ ਕਰਮਚਾਰੀਆ ਨੂੰ ਰੈਗੂਲਰ ਆਰਡਰ
ਜ਼ਾਰੀ ਕਰਨ ਦੀ ਪ੍ਰਕਿਰਿਆ ਠੰਡੇ ਬਸਤੇ ਵਿਚ ਪਾਈ ਗਈ ਹੈ ਜਿਸ ਕਰਕੇ ਸਮੁੱਚੇ 8736 ਕਾਡਰ ਵਿਚ ਨਿਰਾਸ਼ਾ ਤੇ ਰਸ ਦੀ
ਭਾਵਨਾ ਹੈ। ਆਗੂਆ ਨੇ ਐਲਾਨ ਕੀਤਾ ਕਿ ਮਿਤੀ 15 ਦਸੰਬਰ 2022 ਨੁੰ ਜਥੇਬੰਦੀ ਦੇ ਆਗੂਆ ਦਾ ਵਫਦ ਸਿੱਖਿਆ ਮੰਤਰੀ
ਹਰਜੋਤ ਬੈਂਸ ਨਾਲ ਚੰਡੀਗੜ੍ਹ ਮੁਲਾਕਾਤ ਕਰਕੇ ਸਥਿਤੀ ਸਪੱਸ਼ਟ ਕਰਨ ਦੀ ਬੇਨਤੀ ਕਰਨਗੇ ਜੇਕਰ ਫਿਰ ਵੀ ਸਰਕਾਰ ਵੱਲੋਂ
ਆਰਡਰ ਜ਼ਾਰੀ ਕਰਨ ਵਿਚ ਟਾਲ ਮਟੋਲ ਕੀਤੀ ਤਾਂ ਅਧਿਆਪਕ/ਮੁਲਾਜ਼ਮ ਮੁੜ ਸਘੰਰਸ਼ ਵਿੱਢਣ ਤੋਂ ਪਿੱਛੇ ਨਹੀ ਹਟਣਗੇ।
No comments:
Post a Comment