ਐਸ.ਏ.ਐਸ ਨਗਰ 15 ਦਸੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵੱਲੋਂ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਵੈ ਰੋਜ਼ਗਾਰ ਲਈ ਉਤਸ਼ਾਹਿਤ ਕਰਨ ਲਈ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਕਮਰਾ ਨੰ: 459 ਤੇ 461, ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ,ਸੈਕਟਰ 76, ਐਸ.ਏ.ਐਸ. ਨਗਰ ਵਿਖੇ 16 ਦਸੰਬਰ ਨੂੰ ਸਵੇਰੇ 10.00 ਵਜੇ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਜਿਸ ਵਿੱਚ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਡੇਅਰੀ ਵਿਕਾਸ ਬੋਰਡ, ਮੱਛੀ ਪਾਲਣ, ਜਿਲ੍ਹਾ ਉਦਯੋਗ ਕੇਂਦਰ ਆਦਿ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ ।
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਹਰਪ੍ਰੀਤ ਸਿੱਧੂ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਿਲ੍ਹੇ ਦੇ ਬੇਰੁਜ਼ਗਾਰਾਂ ਨੋਜਵਾਨਾਂ ਲਈ ਪਲੇਸਮੈਂਟ ਕੈਂਪ ਅਤੇ ਸਵੈ ਰੋਜ਼ਗਾਰ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਭਾਗਾਂ ਦੇ ਨੁਮਾਇੰਦੇ ਇਸ ਸਵੈ ਰੋਜ਼ਗਾਰ ਕੈਂਪ ਵਿੱਚ ਆਕੇ ਬੇਰੋਜ਼ਗਾਰਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣਗੇ ।
ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਰੋਜ਼ਗਾਰ ਅਤੇ ਸਵੈ-ਰੋਜਗਾਰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਜਰੂਰ ਪੁੱਜਣ ਤਾਂ ਜੋ ਉਹ ਰੋਜ਼ਗਾਰ ਕੈਂਪ ਵਿੱਚ ਆ ਕੇ ਨੋਕਰੀ ਪ੍ਰਾਪਤ ਕਰ ਸਕਣ ਅਤੇ ਸਵੈ ਰੋਜ਼ਗਾਰ ਕੈਂਪ ਵਿੱਚ ਹਿੱਸਾ ਲੈ ਕੇ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀਆਂ ਦੇ ਨਾਮ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਦਰਜ਼ ਨਹੀਂ ਹੈ ਉਹ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਫੋਟੋਕਾਪੀਆਂ ਲੈ ਕੇ ਆਪਣੇ ਨਾਮ ਵੀ ਦਰਜ਼ ਕਰਵਾ ਸਕਦੇ ਹਨ।
No comments:
Post a Comment