Friday, December 23, 2022

ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ 24 ਅਤੇ 25 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਐਸ.ਐਸ.ਨਗਰ 23 ਦਸੰਬਰ : ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ  24 ਅਤੇ 25 ਦਸੰਬਰ ਨੂੰ ਸਵੇਰੇ 9.30 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਐਨ.ਡੀ. ਕੇਅਰ ਨੀਰੋਗਮ ਪ੍ਰਾਈਵੇਟ ਲਿਮਟਿਡ ਕੰਪਨੀ ਭਾਗ ਲਵੇਗੀ ਜਿਸ ਵਿੱਚ ਦਸਵੀਂ, ਬਾਰਵੀਂ , ਗ੍ਰੈਜੂਏਸ਼ਨ,ਐਮ.ਬੀ.ਏ ਅਤੇ ਬੀ.ਏ.ਐਮ.ਐਸ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।



        ਵਧੇਰੇ ਜਾਣਕਾਰੀ ਦਿੰਦਿਆਂ ਡਿੰਪਲ ਥਾਪਰ, ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੁਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਐਨ.ਡੀ. ਕੇਅਰ ਨੀਰੋਗਮ ਪ੍ਰਾਈਵੇਟ ਲਿਮਟਿਡ ਐਫ-391, ਇੰਡਸਟੀਰੀਅਲ ਏਰੀਆ ਫੇਸ 8ਬੀ ਐਸ.ਏ.ਐਸ ਨਗਰ(ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਦਫਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
--

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger