Thursday, December 22, 2022

ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 ਐਸ.ਏ.ਐਸ ਨਗਰ 22 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਦੌਰਾਨ ਉਨਾਂ ਗਣਤੰਤਰ ਦਿਵਸ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਨਿਰਧਾਰਤ ਕੀਤੀਆਂ । ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨਾਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਮਿਹਨਤ ਤੇ ਲਗਨ ਨਾਲ ਪੂਰਾ ਕਰਨਗੇ ।



  ਸ੍ਰੀ ਤਲਵਾੜ ਨੇ ਦੱਸਿਆ ਕਿ ਇਹ ਗਣਤੰਤਰ ਦਿਵਸ ਦਾ ਸਮਾਗਮ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6, ਐਸ.ਏ.ਐਸ ਨਗਰ ਵਿਖੇ ਹੋਵੇਗਾ । ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀਆਂ ਰਿਹਰਸਲਾ ਵੀ ਸਮਾਗਮ ਵਾਲੇ ਥਾਂ ਤੇ ਕੀਤੀਆਂ ਜਾਣੀਆਂ ਹਨ । ਇਸ ਦੌਰਾਨ ਉਨਾਂ ਸਟੇਜ ਦੀ ਸਜਾਵਟ, ਗਰਾਊਂਡ ਦੀ ਸਾਫ਼-ਸਫ਼ਾਈ, ਸੈਨੇਟਾਈਜ਼ੇਸ਼ਨ, ਪਰੇਡ, ਝਾਕੀਆਂ, ਸੁਰੱਖਿਆ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈੱਸ ਸਿਸਟਮ, ਰਿਕਵਰੀ ਵੈਨ, ਫਾਇਰ ਟੈਂਡਰ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ, ਬੈਠਣ ਦੇ ਪ੍ਰਬੰਧਾਂ ਆਦਿ ਨੂੰ ਸੁਚੱਜੇ ਢੰਗ ਨਾਲ ਮਿੱਥੇ ਸਮੇਂ ਵਿੱਚ ਕਰਨ ਲਈ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ । 


ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਸ੍ਰੀ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿ) ਸ੍ਰੀ ਇੰਦਰ ਪਾਲ, ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger