ਚੰਡੀਗੜ੍ਹ, 4 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਗਈ ਨਸ਼ਿਆਂ ਵਿਰੁੱਧ, ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰੋਂ ਕੀਤੀ ਜਾਂਦੀ ਤਸਕਰੀ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਸਰਹੱਦੀ ਖੇਤਰ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਅਤੇ ਹੈਰੋਇਨ ਦੇ ਤਿੰਨ ਪੈਕੇਟ ਜਿਨ੍ਹਾਂ ਦਾ ਵਜ਼ਨ 3.06 ਕਿਲੋ ਹੈ, ਨਾਲ ਲੱਦਿਆ ਇੱਕ ਹੋਰ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ। ਇਸ ਕਾਰਵਾਈ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ ਜ਼ਿਕਰਯੋਗ ਹੈ ਕਿ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਲੈ ਕੇ ਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ ਸ਼ੁੱਕਰਵਾਰ ਨੂੰ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕੇਟ ਲੈ ਕੇ ਜਾ ਰਹੇ ਇਕ ਹੋਰ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ ਗਿਆ।
No comments:
Post a Comment