SBP GROUP

SBP GROUP

Search This Blog

Total Pageviews

Friday, December 30, 2022

 ਚੰਡੀਗੜ੍ਹ, 30 ਦਸੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਸਵੇਰੇ 10.30 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਵੇਗੀ। ਇਸ ਵਿੱਚ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।ਇਸ ਮੀਟਿੰਗ ਵਿੱਚ ਮੰਤਰੀ ਬੈਂਸ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣਨਗੇ ਅਤੇ ਵਿਚਾਰ ਕਰਨਗੇ। 


ਮੰਨਿਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਨੂੰ ਤੁਰੰਤ ਮੰਨ ਕੇ ਉਹ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫਾ ਵੀ ਦੇ ਸਕਦੇ ਹਨ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ। 8736 ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਸੂਬਾ ਸਰਕਾਰ ਵੱਲੋਂ 5 ਸਤੰਬਰ ਨੂੰ ਸਿੱਖਿਆ ਦਿਵਸ ਮੌਕੇ ਕੀਤਾ ਗਿਆ ਸੀ।ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਵੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕਿਸੇ ਵੀ ਕਾਨੂੰਨੀ ਅੜਿੱਕੇ ਨੂੰ ਦੂਰ ਕਰਨ ਲਈ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਤਹਿਤ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

No comments:


Wikipedia

Search results

Powered By Blogger