SBP GROUP

SBP GROUP

Search This Blog

Total Pageviews

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਵਿੱਚ ਸੜਕਾਂ ਤੇ ਨਿਸ਼ਾਨਦੇਹ ਕੀਤੇ ਖਤਰੇ ਵਾਲੇ ਮੋੜਾ (ਬਲੈਕ ਸਪਾਟ) ਨੂੰ 31 ਜਨਵਰੀ 2023 ਤੱਕ ਦਰੁੱਸਤ ਕਰਨ ਦੀ ਹਦਾਇਤ

 ਐਸ.ਏ.ਐਸ ਨਗਰ 22 ਦਸੰਬਰ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਸੜਕ ਸੁਰੱਖਿਆ ਸਬੰਧੀ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਸੜਕਾ ਸੁਰੱਖਿਆ ਦੇ ਮੁੱਦੇ ਨੂੰ ਗੰਭੀਰਤਾਂ ਨਾਲ ਵਿਚਾਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਜਿਲ੍ਹੇ ਦੀਆਂ ਵੱਖ-ਵੱਖ ਸੜ੍ਹਕਾਂ ਤੇ ਨਿਸ਼ਾਨਦੇਹ ਕੀਤੇ ਗਏ ਬਲੈਕ ਸਪੋਟਾ (ਖਤਰੇ ਵਾਲੇ ਮੋੜ) ਨੂੰ 31 ਜਨਵਰੀ 2023 ਤੱਕ ਠੀਕ ਕਰਨ ਦੇ ਨਿਰਦੇਸ਼ ਦਿੱਤੇ । ਇਸ ਦੇ ਨਾਲ ਹੀ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਆਨ-ਲਾਈਨ ਪੋਰਟਲ ਤੇ ਪਾਈਆਂ ਸ਼ਿਕਾਇਤਾਂ ਨੂੰ ਮਿੱਥੇ ਸਮੇਂ ਵਿੱਚ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ । 



ਇਸ ਸਬੰਧੀ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਖਤਰੇ ਵਾਲੇ ਮੋੜਾ ਨੂੰ ਠੀਕ ਕਰਕੇ ਗਮਾਡਾ, ਪੀਡਬਲਯੂਡੀ, ਮਿਉਸੀਪਲ ਕਾਰਪੋਰੇਸ਼ਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਵਿੱਚ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਲੈ ਕੇ ਆਉਣ ਦੀ ਹਦਾਇਤ ਕੀਤੀ । 

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸੜਕਾ  ਤੇ ਲੱਗੀਆਂ ਲਾਈਟਾਂ ਰਾਤ ਸਮੇਂ ਕਿਸੇ ਵੀ ਸੂਰਤ ਵਿੱਚ ਬੰਦ ਨਾ ਹੋਣ ਇਸ ਦੇ ਨਾਲ ਹੀ ਉਨ੍ਹਾਂ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਦੀਆਂ ਸੜ੍ਹਕਾਂ ਦਾ ਮੁਆਇਨਾਂ ਕਰਕੇ ਇਹ ਯਕੀਨੀ ਬਣਾਉਣ ਕਿ ਸੜਕਾ ਤੇ ਵਾਹਨ ਚਾਲਕਾਂ ਦੀ ਜਾਣਕਾਰੀ ਲਈ ਸਾਈਨ ਬੋਰਡ ਅਤੇ ਬਲਿੰਕਰਜ਼ ਢੁੱਕਵੀਆਂ ਥਾਵਾਂ ਤੇ ਲੱਗੇ ਹੋਣ । ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸੜਕਾ ਤੇ ਮੁੜੇ ਹੋਏ ਪੋਲਾਂ ਅਤੇ ਰੇਲਿੰਗ ਨੂੰ ਠੀਕ ਕਰਨ ਦੀ ਹਦਾਇਤ ਵੀ ਕੀਤੀ ਤਾਂ ਜੋ ਇਸ ਕਾਰਨ ਕੋਈ ਸੜਕੀ ਹਾਦਸਾ ਨਾ ਵਾਪਰੇ । ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਦੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਗਏ ਕਿ ਸੜ੍ਹਕਾਂ ਉਪਰ ਤਾਇਨਾਤ ਪੁਲਿਸ ਦੀਆਂ ਪੀ.ਸੀ.ਆਰ ਵੈਨਾਂ ਦੇ ਮੁਲਾਜ਼ਮਾਂ ਨੂੰ ਸੀ.ਪੀ.ਆਰ ਅਤੇ ਫਸਟ ਏਡ ਦੀ ਟ੍ਰੇਨਿੰਗ ਦਿੱਤੀ ਜਾਵੇ ਤਾਂ ਜੋ ਸੜਕੀ ਹਦਸਾ ਹੋਣ ਦੀ ਸੂਰਤ ਵਿੱਚ ਨਾਜੁਕ ਪਲਾਂ ਵਿੱਚ ਹਦਸਾ ਗ੍ਰਸਤ ਵਿਅਕਤੀ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਉਸਦੀ ਜਾਨ ਬਚਾਈ ਜਾ ਸਕੇ । ਡਿਪਟੀ ਕਮਿਸ਼ਨਰ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸੜਕੀ ਸੁਰੱਖਿਆ ਦੇ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਛੋਟੀ ਉਮਰ ਦੇ ਬੱਚਿਆਂ ਨੂੰ ਡਰਾਇਵਿੰਗ ਕਰਨ ਤੋਂ ਰੋਕਣ ਲਈ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਵੀ ਕੀਤੀ । 


     ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ,ਐਸ.ਡੀ.ਐਮ ਖਰੜ ਸ੍ਰੀ ਰਵਿੰਦਰ ਸਿੰਘ,ਐਸ.ਡੀ.ਐਮ ਡੇਰਾਬਸੀ, ਸ੍ਰੀ ਹਿਮਾਂਸ਼ੂ ਗੁਪਤਾ,ਸਹਾਇਕ ਕਮਿਸ਼ਨਰ (ਜ) ਸ੍ਰੀ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿ) ਸ੍ਰੀ ਇੰਦਰ ਪਾਲ, ਡੀ.ਐਸ.ਪੀ. ਟ੍ਰੈਫਿਕ ਸ੍ਰੀ ਮਹੇਸ਼ ਸੈਣੀ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

No comments:


Wikipedia

Search results

Powered By Blogger