SBP GROUP

SBP GROUP

Search This Blog

Total Pageviews

Tuesday, December 13, 2022

ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ : ਡਾ. ਬਲਜੀਤ ਕੌਰ

 ਚੰਡੀਗੜ੍ਹ, 13 ਦਸੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51, 000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32, 790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।

No comments:


Wikipedia

Search results

Powered By Blogger