SBP GROUP

SBP GROUP

Search This Blog

Total Pageviews

Wednesday, December 14, 2022

ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 3.54 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ : ਡਾ.ਇੰਦਰਬੀਰ ਸਿੰਘ ਨਿੱਜਰ

 ਚੰਡੀਗੜ੍ਹ, 14 ਦਸੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।



ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਗਭਗ 3.54 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪ੍ਰਦੂਸ਼ਣ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।


ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਕੰਮ ਲਈ ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਸ ਟੈਂਡਰ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦਾ ਵੇਰਵਾ ਇਸ ਵੈੱਬਸਾਈਟ 'ਤੇ ਉਪਲਬਧ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਪੂਰੇ ਯਤਨ ਕਰ ਰਹੀ ਹੈ। ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

No comments:


Wikipedia

Search results

Powered By Blogger