SBP GROUP

SBP GROUP

Search This Blog

Total Pageviews

ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ 8 ਦਸੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ

ਐਸ.ਏ.ਐਸ ਨਗਰ 5 ਦਸੰਬਰ : ਮੱਖ ਚੋਣ ਅਫ਼ਸਰ ਪੰਜਾਬ, ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 9 ਨਵੰਬਰ ਤੋ ਲਗਾਤਾਰ ਚੱਲ ਰਿਹਾ ਹੈ।


 ਇਸ ਸਬੰਧੀ ਜਿਲਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹਨਾਂ ਵੋਟਰ ਦੀ ਉਮਰ ਮਿਤੀ 1 ਜਨਵਰੀ 2023 ਨੂੰ 17 ਸਾਲ ਜਾਂ  ਇਸ ਤੋਂ ਵੱਧ ਹੈ ਉਹ ਮਿਤੀ 8 ਦਸੰਬਰ 2022 ਤੱਕ ਆਪਣੀ ਵੋਟ ਬਣਾਉਣ ਲਈ ਐਨ.ਵੀ.ਐਸ.ਪੀ.ਡਾਟ ਇੰਨ ਜਾਂ ਵੋਟਰ ਹੈਲਪਲਾਈਨ ਤੇ ਫਾਰਮ ਨੰ. 6 ਭਰ ਸਕਦੇ ਹਨ। ਇਸਦੇ ਨਾਲ ਹੀ ਫਾਰਮ ਨੰ. 6 ਏ ਪ੍ਰਵਾਸੀ ਭਾਰਤੀਆਂ ਦੀ ਵੋਟ ਬਣਾਉਣ ਲਈ, ਫਾਰਮ ਨੰ. 7 ਵੋਟ ਕੱਟਵਾਉਣ ਲਈ, ਫਾਰਮ ਨੰ. 8 ਵੋਟਰ ਕਾਰਡ ਵਿੱਚ ਸੋਧ ਕਰਵਾਉਣ ਲਈ/ਡੁਪਲੀਕੇਟ ਵੋਟਰ ਕਾਰਡ ਲੈਣ ਲਈ/ਪਤਾ ਬਦਲਵਾਉਣ ਲਈ ਅਤੇ ਪੀ.ਡਬਲਯੂ.ਡੀ ਵੋਟਰ ਮਾਰਕ ਕਰਵਾਉਣ ਲਈ, ਅਤੇ ਫਾਰਮ ਨੰ. 6 ਬੀ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਭਰੇ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।


No comments:


Wikipedia

Search results

Powered By Blogger