ਐੱਸ ਏ ਐੱਸ ਨਗਰ 08 ਦਸੰਬਰ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ 9 ਦਸੰਬਰ ਨੂੰ ਸਵੇਰੇ 10 ਵਜੇ ਬਲਿੰਕਿੱਟ, ਪਲਾਟ ਨੰ: ਸੀ-118, ਇੰਡਸਟ੍ਰੀਅਲ ਏਰੀਆ, ਫੇਜ-7, ਮੋਹਾਲੀ ਵਿਖੇ ਡਿਲੀਵਰੀ ਬੁਆਏ ਦੀ ਵਕੈਂਸੀ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਅੱਠਵੀਂ, ਮੈਟ੍ਰਿਕ ਅਤੇ ਬਾਰਵੀਂ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿੰਪਲ ਥਾਪਰ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ- ਘਰ ਰੋਜਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ ਅਤੇ ਰਿਜੀਊਮ ਨਾਲ ਲੈ ਕੇ ਉਕਤ ਵਾਕ ਇੰਨ ਇੰਟਰਵਿਊ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ।
No comments:
Post a Comment