Thursday, December 1, 2022

ਡਾ. ਗੁਰਬਚਨ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਵਜੋਂ ਅਹੁਦਾ ਸੰਭਾਲਿਆ

ਐਸ.ਏ.ਐਸ.ਨਗਰ, 01 ਦਸੰਬਰ : ਡਾ. ਗੁਰਬਚਨ ਸਿੰਘ ਨੇ ਐਸ.ਏ.ਐਸ.ਨਗਰ ਵਿਖੇ ਮੁੱਖ ਖੇਤੀਬਾੜੀ ਅਫਸਰ ਵਜੋਂ ਅਹੁੱਦਾ ਸੰਭਾਲਿਆ। ਡਾ. ਗੁਰਬਚਨ ਸਿੰਘ ਵੱਲੋਂ ਬਤੌਰ ਖੇਤੀਬਾੜੀ ਵਿਕਾਸ ਅਫਸਰ ਅਤੇ  ਬਲਾਕ ਖੇਤੀਬਾੜੀ ਅਫਸਰ ਦੀਆਂ ਅਸਾਮੀਆਂ ਤੇ ਜਿਲ੍ਹਾ ਰੂਪਨਗਰ ਅਤੇ ਐਸ.ਏ.ਐਸ.ਨਗਰ ਵਿਖੇ ਸੇਵਾਵਾਂ ਨਿਭਾਈਆਂ ਗਈਆਂ। ਇਨ੍ਹਾਂ ਜਿਲਿਆਂ ਵਿੱਚ ਕੰਮ ਕਰਦੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਵੱਖ ਵੱਖ ਸਕੀਮਾ ਅਧੀਨ ਗਤੀਵਿਧੀਆਂ ਲਈ ਇਨ੍ਹਾਂ ਨੇ ਆਪਣਾ ਵਿਸ਼ੇਸ ਯੋਗਦਾਨ ਦਿੱਤਾ। 


ਬਤੌਰ ਮੁੱਖ ਖੇਤੀਬਾੜੀ ਅਫਸਰ ਹਾਜਰ ਹੋਣ ਉਪਰੰਤ ਕਿਸਾਨ ਵੀਰਾਂ ਨੂੰ ਸੰਦੇਸ਼ ਦੇਦਿਆਂ ਕਿਹਾ ਕਿ ਜਿਲ੍ਹੇ ਦੇ ਕਿਸਾਨਾਂ ਨੂੰ ਮਿਆਰੀ ਇਨਪੁਟਸ ਮੁਹੱਈਆ ਕਰਵਾਉਣ ਲਈ ਅਤੇ ਹਾੜ੍ਹੀ/ਸਾਉਣੀ ਦੌਰਾਨ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਹੋਰ ਯਤਨ ਕੀਤੇ ਜਾਣਗੇ ।  ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਤਾਲਮੇਲ ਰੱਖਿਆ ਜਾਵੇ ਤਾਂ ਜੋ ਖੇਤੀ ਨੂੰ ਦਰਪੇਸ਼ ਔਕੜਾਂ ਦਾ ਹੱਲ ਕੀਤਾ ਜਾ ਸਕੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger