ਐਸ ਏ ਐਸ ਨਗਰ, 24 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਿਰਜਿਆ ਗਿਆ ਉਪਰਾਲਾ ਕਾਫੀ ਸਾਰਥਿਕ ਸਿੱਧ ਹੋਇਆ। ਜ਼ਿਲ੍ਹਾ ਐਸ ਏ ਐਸ ਨਗਰ ਵਿਚ ਵੀ ਮਾਪੇ-ਅਧਿਆਪਕ ਮਿਲਣੀ ਨੂੰ ਕਾਫੀ ਹੁੰਗਾਰਾ ਮਿਲਿਆ। ਇਸੇ ਕੜੀ ਤਹਿਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਸਰਕਾਰੀ ਹਾਈ ਸਕੂਲ ਸਨੇਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਪਹੁੰਚ ਕੀਤੀ ਗਈ ਅਤੇ ਬੱਚਿਆਂ,ਮਾਪਿਆਂ ਅਤੇ ਅਧਿਆਪਕਾਂ ਨਾਲ ਗਲਬਾਤ ਕੀਤੀ।
ਮਾਪੇ-ਅਧਿਆਪਕ ਮਿਲਣੀ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਦੀ ਦੂਰੀ ਨੂੰ ਘੱਟ ਕਰਨ ਦਾ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਜਿਸ ਸਦਕਾ ਬੱਚਿਆਂ ਦੇ ਸਕੂਲ ਤੇ ਘਰ ਦੇ ਵਿਵਹਾਰ, ਪੜ੍ਹਾਈ, ਹੁਨਰ ਪ੍ਰਤੀ ਪਤਾ ਲਗਦਾ ਹੈ। ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਨਾਲ ਦੋਨੋ ਧਿਰਾਂ ਦੀ ਗਲਬਾਤ ਸਾਂਝੀ ਹੁੰਦੀ ਹੈ। ਅਜਿਹੀਆਂ ਮਿਲਣੀਆਂ ਬਚਿਆਂ ਦੇ ਭਵਿੱਖ ਬਾਰੇ ਜਾਣੂੰ ਕਰਵਾਉਂਦੀਆਂ ਹਨ ਕਿ ਬੱਚਾ ਕਿ ਸੋਚਦਾ ਹੈ, ਬੱਚਾ ਘਰ ਜਾਂ ਸਕੂਲ ਵਿਚ ਕਿਵੇ ਰਹਿੰਦਾ ਹੈ, ਕਿ ਖਾਂਦਾ-ਪੀਂਦਾ ਹੈ, ਕਿਹੜੀ ਸੰਗਤ ਵਿਚ ਰਹਿੰਦਾ ਹੈ, ਬਚੇ ਵਿਚ ਕਿਸ ਖੇਤਰ ਵੱਲ ਜਾਣ ਦਾ ਹੁਨਰ ਹੈ।
ਇਸ ਮੌਕੇ ਬੱਚਿਆ ਨੇ ਡਿਪਟੀ ਕਮਿਸ਼ਨਰ ਨੂੰ ਸਕੂਲ ਵਿੱਚ ਅੰਗਰੇਜ਼ੀ ਪ੍ਰਤੀ ਹੋਰ ਕਲਾਸਾਂ ਲਗਾਉਣ ਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ, ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੀ ਬੱਚਿਆ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਇਸ ਸਬੰਧੀ ਬਣਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾਣਗੇ ਅਤੇ ਬੱਚਿਆ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਬੱਚਿਆ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿੱਚ ਵੀ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ।
ਡਿਪਟੀ ਕਮਿਸ਼ਨਰ ਨੇ ਹਾਜਰ ਮਾਪਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਅੱਜ ਦੇ ਯੁਗ ਵਿਚ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ ਪਰ ਕੰਮਾਂ-ਕਾਰਾਂ ਵਿਚ ਵਿਅਸਤ ਹੋਣ ਕਰਕੇ ਬੱਚੇ ਦਾ ਧਿਆਨ ਰੱਖਣ ਤੋਂ ਵਾਂਝੇ ਹੋ ਜਾਣੇ ਹਨ ਜਿਸ ਕਰਕੇ ਬਚੇ ਮੋਬਾਈਲ ਦੀ ਵਰਤੋਂ ਜਿਆਦਾ ਕਰਨ ਲਗ ਪਏ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਕਰਕੇ ਬੱਚਿਆਂ ਨੂੰ ਜਿਆਦਾ ਤੋਂ ਜਿਆਦਾ ਸਮਾਂ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮਾਪਿਆਂ ਤੇ ਅਧਿਆਪਕਾਂ ਨੂੰ ਬੱਚਿਆਂ ਦੇ ਹੁਨਰ ਦੇ ਹਿਸਾਬ ਨਾਲ ਮਿਹਨਤ ਕਰਵਾਉਣੀ ਚਾਹੀਦੀ ਹੈ ਤਾਂ ਜੋ ਬੱਚਾ ਆਪਣੇ ਹੁਨਰ ਦੇ ਹਿਸਾਬ ਨਾਲ ਆਪਣੇ ਖੇਤਰ ਨੂੰ ਚੁਣੇ ਤੇ ਸੁਨਿਹਰੇ ਭਵਿੱਖ ਦੀ ਸਿਰਜਣਾ ਕਰ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਸਨੇਟਾ ਜ਼ਿਲੇ ਦਾ ਬਹੁਤ ਵਧੀਆ ਸਕੂਲ ਹੈ, ਤੇ ਪੜਾਈ ਦੇ ਨਾਲ-ਨਾਲ ਕਈ ਸ਼ਲਾਘਾਯੋਗ ਸੁਵਿਧਾਵਾਂ ਨਾਲ ਭਰਿਆ ਇਹ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕੁਰੜੀ ਅਤੇ ਬਾਕਰਪੁਰ ਸਕੂਲਾ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਖ-ਵੱਖ ਜਮਾਤਾਂ ਵਿਚ ਜਾ ਕੇ ਬਚਿਆਂ, ਮਾਪਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਇਸ ਮਿਲਣੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।
No comments:
Post a Comment