ਐਸ.ਏ.ਐਸ. ਨਗਰ 22 ਦਸੰਬਰ : ਜ਼ਿਲ੍ਹਾ ਪ੍ਰਸ਼ਾਸ਼ਨ ਐਸ.ਏ.ਐਸ. ਨਗਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਦੇਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਆਮ ਜਨਤਾ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹਰ ਸੰਭਵ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਜ਼ਿਲ੍ਹੇ ਦੇ ਪਿੰਡ ਟਾਂਡਾ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਪਿੰਡ ਟਾਂਡਾ, ਮਸੌਲ, ਕਾਨੇ ਕਾ ਬਾੜਾ ਅਤੇ ਨਾਡਾ ਪਿੰਡ ਦੀਆਂ ਸਮੱਸਿਆਵਾਂ ਸੁਣਦਿਆਂ ਕੀਤਾ।
ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਲਵਾੜ ਨੇ ਕੈਂਪ ਵਿੱਚ ਪੁੱਜੇ ਵਿਅਕਤੀਆਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਸੁਣੀਆਂ, ਇਸ ਮੌਕੇ ਵੱਖ ਵੱਖ ਵਿਭਾਗ ਜਿਵੇਂ ਕਿ ਮਾਲ, ਪੀ.ਡਬਲਿਊ.ਡੀ, ਸਿਹਤ, ਲੇਬਰ,ਪੰਚਾਇਤੀ,ਸਮਾਜਿਕ ਸੁਰੱਖਿਆ, ਖੁਰਾਕ ਸਪਲਾਈ, ਸੇਵਾ ਕੇਂਦਰ ਅਤੇ ਟਰਾਂਸਪੋਰਟ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ। ਇਸ ਮੌਕੇ ਲੋਕਾਂ ਦੇ ਕਈ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਹੱਲ ਕਰਵਾਇਆ ਗਿਆ ਅਤੇ ਡਿਪਟੀ ਕਮਿਸ਼ਨਰ ਨੇ ਕੈਂਪ ਦੌਰਾਨ ਹੀ ਵੱਖ ਵੱਖ ਵਿਭਾਗਾਂ ਦੇ ਪੁੱਜੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਨੂੰ ਤਰਜੀਹ ਦੇਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਿਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਾਪਤ ਹੋਈਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਬੇੜਾ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹਰ ਸ਼ਿਕਾਇਤ ਅਤੇ ਉਸ ਦੇ ਨਿਬੇੜੇ ਦੀ ਰਿਪੋਰਟ ਦਿੱਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਐਸ.ਡੀ.ਐਮ. ਖਰੜ ਸ੍ਰੀ ਰਵਿੰਦਰ ਸਿੰਘ , ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਂ ਮੌਜੂਦ ਸਨ।
No comments:
Post a Comment