ਐਸ.ਏ.ਐਸ ਨਗਰ, 02 ਦਸੰਬਰ : ਮਾਨਯੋਗ ਮਿਸਟਰ ਜਸਟਿਸ ਤੇਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਮਿਤੀ 26 ਨਵੰਬਰ 2022 ਤੋਂ 02 ਦਸੰਬਰ 2022 ਤੱਕ ਸੰਵਿਧਾਨ ਦਿਵਸ/ਹਫਤਾ ਮਨਾਇਆ ਗਿਆ। ਇਸ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪੈਨਲ ਦੋ ਵਕੀਲਾਂ, ਪੈੜ੍ਹਾ ਲੀਗਲ ਵਲੰਟੀਅਰਾਂ ਅਤੇ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 155 ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ, ਸੰਵਿਧਾਨ ਦੁਆਰਾ ਨਾਗਰਿਕਾਂ ਨੂੰ ਦਿੱਤੇ ਗਏ ਅਧਿਕਾਰ ਅਤੇ ਕਰਤੱਵਾਂ ਦਾ ਪ੍ਰਚਾਰ ਕੀਤਾ ਗਿਆ ਅਤੇ ਪੇਂਟਿੰਗ, ਡੈਕਲਾਮੇਸ਼ਨ ਅਤੇ ਸਲੋਗਨ ਮੇਕਿੰਗ ਮੁਕਾਬਲੇ ਕਰਵਾਏ ਗਏ।
ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੰਵਿਧਾਨ ਦਿਵਸ/ਹਫਤੇ ਦੀ ਸਮਾਪਤੀ ਤੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਮਿਤੀ 2 ਦਸੰਬਰ ਨੂੰ ਰਾਜ ਪੱਧਰੀ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਮੂਲੀਅਤ ਕੀਤੀ ਅਤੇ ਅਧਿਆਪਕਾਂ, ਸਟਾਫ ਮੈਂਬਰਾਂ ਅਤੇ ਲਾਅ ਦੇ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਵੱਖ ਵੱਖ ਪ੍ਰੋਵੀਜ਼ਨਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਜ਼ੋਰ ਦਿੱਤਾ ਕਿ ਉਹ ਆਪਣੇ ਗਿਆਨ ਦੀ ਵਰਤੋਂ ਕਰਦੇ ਹੋਏ ਸੰਵਿਧਾਨ ਵਿਚ ਦਰਜ ਅਧਿਕਾਰਾਂ ਅਤੇ ਕਰਤੱਵਾਂ ਸਬੰਧੀ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ। ਇਸ ਮੌਕੇ ਤੇ ਯੂਨੀਵਰਸਿਟੀ ਵਿਚ ਕੁਇਜ਼ ਕੰਪੀਟੀਸ਼ਨ ਦੀ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ।
No comments:
Post a Comment