ਐੱਸ ਏ ਐੱਸ ਨਗਰ 07 ਦਸੰਬਰ : ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐੱਸਸੀਈਆਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਇੱਥੇ ਸ਼ਿਵਾਲਿਕ ਪਬਲਿਕ ਸਕੂਲ ਮੁਹਾਲੀ ਵਿਖੇ ਸੈਕੰਡਰੀ ਵਿੰਗ ਵੱਲੋਂ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਹੋਈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਡਾ. ਕੰਚਨ ਸ਼ਰਮਾਂ ਨੇ ਦੱਸਿਆ ਕਿ 'ਕੌਮੀ ਏਡਜ਼ ਨਿਯੰਤਰਣ ਸੋਸਾਇਟੀ' ਅਤੇ 'ਐੱਨਸੀਆਰਟੀ' ਦੁਆਰਾ ਸਾਂਝੇ ਤੌਰ ਤੇ ਸਾਲ 2005 ਤੋਂ ਸਕੂਲੀ ਵਿਦਿਆਰਥੀਆਂ ਵਿੱਚ ਕਿਸ਼ੋਰ ਸਿੱਖਿਆ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸੇ ਤਹਿਤ ਅੱਜ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਹਰ ਸਕੂਲ ਵਿੱਚੋਂ ਇੱਕ ਪੁਰਸ਼ ਅਧਿਆਪਕ ਅਤੇ ਔਰਤ ਅਧਿਆਪਕਾ ਨੂੰ ਇਸ ਵਰਕਸ਼ਾਪ ਵਿੱਚ ਸਿਖਲਾਈ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਬਲਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਇਹੋ ਜਿਹੇ ਪ੍ਰੋਗਰਾਮ ਸਾਡੇ ਸਮਾਜ ਨੂੰ ਬਹੁਤ ਵੱਡੀ ਸੇਧ ਦਿੰਦੇ ਹਨ ਇਸ ਲਈ ਸਾਨੂੰ ਕਿਸ਼ੋਰ ਸਿੱਖਿਆ ਸੰਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਵਰਕਸ਼ਾਪ ਵਿੱਚ ਪਹੁੰਚੇ ਸਮੂਹ ਅਧਿਆਪਕਾਂ ਤੇ ਅਧਿਕਾਰੀਆਂ ਲਈ ਚਾਹ ਪਾਣੀ ਅਤੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਮੌਕੇ ਜ਼ਿਲ੍ਹਾ ਸਾਇੰਸ ਇੰਚਾਰਜ ਸੰਜੀਵ ਭਨੋਟ ਅਤੇ ਆਈਸੀਟੀ ਕੋਆਰਡੀਨੇਟਰ ਜਸਵੀਰ ਕੌਰ ਸਮੇਤ ਰਿਸੋਰਸ ਪਰਸਨਸ ਹਾਜ਼ਰ ਸਨ।
No comments:
Post a Comment