ਚੰਡੀਗੜ੍ਹ, 26 ਦਸੰਬਰ : ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਜ ਇੱਕ ਮਿਲਣੀ ਸਮਾਰੋਹ ਦਾ ਆਯੋਜਨ ਕਰ ਰਹੀ ਹੈ। ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ।ਅਜਿਹਾ ਕਰ ਕੇ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਤੇਜ਼ੀ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ‘ਮਿਲਣੀ’ ਪ੍ਰੋਗਰਾਮ ਵਿੱਚ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਕੇਸ ਸੁਣੇ ਜਾਣਗੇ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ 160, ਐਸਏਐਸ ਨਗਰ (ਮੁਹਾਲੀ) ਵਿੱਚ 19 ਦਸੰਬਰ ਨੂੰ 74 ਅਤੇ ਲੁਧਿਆਣਾ ਵਿੱਚ 23 ਦਸੰਬਰ ਨੂੰ 170 ਤੋਂ ਵੱਧ ਕੇਸਾਂ ਦੀ ਸੁਣਵਾਈ ਹੋਈ।
No comments:
Post a Comment