SBP GROUP

SBP GROUP

Search This Blog

Total Pageviews

ਸਰਦੀਆਂ ਦੇ ਸਨਮੁਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

 ਚੰਡੀਗੜ੍ਹ, 7 ਦਸੰਬਰ : ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ ਤਾਂ ਮੱਛੀ ਨੂੰ ਠੰਢ ਦੀ ਮਾਰ ਤੋਂ ਬਚਾਇਆ ਜਾ ਸਕੇ।


 ਇਸ ਤੋਂ ਇਲਾਵਾ ਤਾਪਮਾਨ ਅਨੁਸਾਰ ਮੱਛੀ ਦੀ ਖ਼ੁਰਾਕ ਵ ਘਟਾਉਣ, ਜੈਵਿਕ ਖਾਦਾਂ ਦੀ ਵਰਤੋਂ ਘਟਾਉਣ/ਬੰਦ ਕਰਨ, ਸਵੇਰ ਦੇ ਸਮੇਂ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਤਲਾਅ ਵਿੱਚ ਤਾਜ਼ਾ ਪਾਣੀ/ਏਰੀਏਟਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।ਐਡਵਾਈਜ਼ਰੀ ਮੁਤਾਬਕ ਮੱਛੀ ਪਾਲਕਾਂ ਨੂੰ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਆਪਣੇ ਫ਼ਾਰਮਾਂ 'ਤੇ ਲਾਜ਼ਮੀ ਤੌਰ 'ਤੇ ਰੱਖਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਸਰਦੀਆਂ ਦੇ ਮੌਸਮ ਵਿੱਚ ਮੱਛੀ ਨੂੰ ਬੀਮਾਰੀ ਲੱਗਣ ਦੀ ਵਧੇਰੇ ਸੰਭਾਵਨਾ ਦੇ ਸਨਮੁਖ ਮੱਛੀ ਦੇ ਬਚਾਅ ਲਈ ਤਲਾਅ ਵਿੱਚ 400 ਮਿਲੀਲੀਟਰ ਪ੍ਰਤੀ ਏਕੜ ਸੀਫੈਕਸ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।

No comments:


Wikipedia

Search results

Powered By Blogger