ਐਸ.ਏ.ਐਸ ਨਗਰ 22 ਦਸੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਨੂੰ ਵਧੀਆਂ ਪ੍ਰਸ਼ਾਸਨ ਦੇਣ ਦੇ ਮੰਤਵ ਤਹਿਤ ਗੁੱਡ ਗਵਰਨੈਂਸ ਵੀਕ ਮਨਾਇਆ ਜਾ ਰਿਹਾ ਹੈ । ਇਸੇ ਮੰਤਵ ਤਹਿਤ ਜਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਬਠਲਾਣਾ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਦੌਰਾਨ ਲੋਕਾਂ ਨੇ ਆਪਣੀਆਂ ਸਮੱਸਿਆਵਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਸਾਹਮਣੇ ਰੱਖੀਆ। ਇਸ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਧਿਆਨ ਨਾਲ ਸੁਣਿਆ ਅਤੇ ਜਿਆਦਾਤਰ ਸਾਧਾਰਣ ਮੁਸਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਸਮੱਸਿਆਵਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ।
ਵਧੇਰੇ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਮੁਸਕਲਾਂ ਨੂੰ ਪ੍ਰਸਾਸ਼ਨ ਵੱਲੋ ਜਾਣਿਆ ਜਾਦਾ ਹੈ ਅਤੇ ਮੌਕੇ ਤੇ ਸਧਾਰਨ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾਦਾ ਹੈ । ਉਨ੍ਹਾਂ ਨੇ ਜਾਣੂੰ ਕਰਵਾਇਆ ਕਿ ਇਸ ਕੈਂਪ ਦੌਰਾਨ ਹਲਕਾ ਮੋਹਾਲੀ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਲੋਕਾਂ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਘਰਾਂ ਤੱਕ ਪਹੁੰਚ ਕੇ ਹੱਲ ਕਰਨ ਲਈ ਯਤਨਸ਼ੀਲ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਪਿੰਡ ਬਠਲਾਣਾ ਤੋਂ ਇਲਾਵਾ ਦੈੜੀ, ਗੁਢਾਣਾ ਅਤੇ ਨੌਗਿਆਰੀ ਪਿੰਡਾਂ ਦੇ ਲੋਕਾਂ ਨੇ ਵੀ ਅਧਿਕਾਰੀਆਂ ਨੂੰ ਆਪਣੀਆਂ ਸਮੱਸਿਆਵਾ ਬਾਰੇ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕੇ ਕੈਂਪ ਦੌਰਾਨ ਲੋਕਾਂ ਦੀਆਂ ਕੁਝ ਸਮੱਸਿਆਵਾਂ ਦਾ ਹੱਲ ਮੌਕੇ ਤੇ ਕੀਤਾ ਗਿਆ ਜਦਕਿ ਬਾਕੀ ਰਹਿਦੀਆਂ ਮੁਸ਼ਕਲਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ । ਇਸ ਕੈਂਪ ਦੌਰਾਨ 02 ਇੰਤਕਾਲ ਮੌਕੇ ਤੇ ਕਰਵਾਏ ਗਏ ਹਨ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ ।
ਇਸ ਤੋਂ ਇਲਾਵਾ ਕੈਂਪ ਦੌਰਾਨ ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਰਗੀਆਂ ਅਲਾਮਤਾ ਤੋਂ ਦੂਰ ਰਹਿਣ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ । ਇਸ ਮੰਤਵ ਨੂੰ ਪੂਰਾ ਕਰਨ ਲਈ ਲੋਕ ਵੱਧ ਤੋਂ ਵੱਧ ਸਹਿਯੋਗ ਦੇਣ ।
ਇਸ ਮੌਕੇ ਤਹਿਸੀਲਦਾਰ ਮੋਹਾਲੀ ਸ੍ਰੀ ਕਰਮਜੋਤ ਸਿੰਘ, ਨਾਇਬ ਤਹਿਸਲਦਾਰ ਅਰਜੁਨ ਗਰੇਵਾਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕੈਂਪ ਵਿੱਚ ਆਏ ਲੋਕ ਵਿਸ਼ੇਸ ਤੌਰ ਤੇ ਹਾਜ਼ਰ ਸਨ ।
No comments:
Post a Comment