ਐਸ.ਏ.ਐਸ ਨਗਰ, 23 ਦਸੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 19 ਤੋਂ 25 ਦਸੰਬਰ ਤੱਕ ਸੁਚੱਜਾ ਪ੍ਰਸ਼ਾਸਨ ਸਪਤਾਹ ਮਨਾਇਆ ਜਾ ਰਿਹਾ ਹੈ । ਇਸੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਹੁਕਮਾਂ ਅਨੁਸਾਰ ਅੱਜ ਜਿਲ੍ਹਾ ਪ੍ਰਸ਼ਾਸਨ ਵੱਲੋਂ “ਪ੍ਰਸ਼ਾਸਨ ਗਾਂਓ ਕੀ ਔਰ” ਥੀਮ ਤਹਿਤ ਸੁਚੱਜਾ ਪ੍ਰਸ਼ਾਸਨ ਸਪਤਾਹ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਵਿਖੇ ਮਨਾਇਆਂ ਗਿਆ । ਇਸ ਸਮਾਗਮ ਵਿੱਚ ਸ੍ਰੀ ਪ੍ਰਭਜੋਤ ਸਿੰਘ ਮੰਡ ਲੇਬਰ ਕਮਿਸ਼ਨਰ (ਰਿਟਾਇਰਡ) ਵੱਲੋਂ ਸ਼ਿਰਕਤ ਕੀਤੀ ਗਈ ।
ਇਸ ਸਮਾਗਮ ਦੌਰਾਨ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਲੋਕ ਭਲਾਈ ਕੰਮਾਂ ਅਤੇ ਸਮੇਂ ਸਮੇਂ ਤੇ ਜਿਲ੍ਹੇ ਵਿੱਚ ਵੱਖ-ਵੱਖ ਬਲਾਕਾਂ ਅਤੇ ਤਹਿਸੀਲ ਪੱਧਰ ਤੇ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਲਗਾਏ ਗਏ ਜਨਤਕ ਸ਼ਿਕਾਇਤ ਨਿਵਾਰਣ ਕੈਂਪਾਂ ਨੂੰ ਦਰਸਾਉਦੀ ਵੀਡੀਓ ਦਾ ਪ੍ਰਦਰਸ਼ਨ ਕੀਤਾ ਗਿਆ । ਇਸ ਸਮਾਗਮ ਦੌਰਾਨ ਜਿਲ੍ਹੇ ਦੇ ਵੱਖ- ਵੱਖ ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਲਈ ਮੁੱਖ ਮਹਿਮਾਨ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਤੋਂ ਇਲਾਵਾ ਹੋਰ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਆਪਣੀ ਹਾਜ਼ਰੀ ਦਿੱਤੀ ਗਈ ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀ ਮੰਡ ਨੇ ਆਪਣੇ ਕਾਰਜ ਕਾਲ ਦੌਰਾਨ ਦੇ ਤਜ਼ਰਬਿਆਂ ਨੂੰ ਸਾਂਝਾ ਕਰਦਿਆ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਗੁੱਡ ਗਵਰਨੈਸ ਤਹਿਤ ਸੇਵਾ ਭਾਵਨਾਂ ਨਾਲ ਲੋਕਾਂ ਦੇ ਹੱਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਆਂ ਪ੍ਰਸ਼ਾਸਨ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਮੁਹੱਈਆਂ ਕਰਾਉਣਾ ਚਾਹੀਦਾ ਹੈ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਸੁਚੱਜਾ ਪ੍ਰਸ਼ਾਸਨ ਸਪਤਾਹ ਮਨਾਉਣ ਦੇ ਮੰਤਵ ਤਹਿਤ ਸ਼ੁਰੂ ਕੀਤੀਆਂ ਪਹਿਲਕਦਮੀਆਂ ਬਾਰੇ ਸੰਖੇਪ ਜਾਣਕਾਰੀ ਦਿੰਦਿਆ ਕਿਹਾ ਕਿ ਈ -ਪੋਰਟਲ ਤੇ ਪ੍ਰਾਪਤ ਸਾਰੀਆਂ ਦਰਖਾਸਤਾਂ ਨੂੰ ਰੀਵਿਊ ਕੀਤਾ ਗਿਆ ਹੈ ਅਤੇ ਲੋਕਾਂ ਦੀਆਂ ਵੱਧ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸੁਚੱਜਾ ਪ੍ਰਸ਼ਾਸਨ ਦੀ ਥੀਮ “ਪ੍ਰਸ਼ਾਸਨ ਗਾਓ ਕੀ ਔਰ” ਤਹਿਤ ਲੋਕਾਂ ਦੇ ਘਰਾਂ ਤੱਕ ਪੁਹੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਜਿਲ੍ਹਾ ਪ੍ਰਸ਼ਾਸਨ ਵੱਲੋਂ ਢੁੱਕਵਾ ਹੱਲ ਕਰਦੇ ਹੋਏ ਲੋਕਾਂ ਨੂੰ ਚੰਗਾ ਪ੍ਰਸਾਸਨ ਮੁਹੱਈਆਂ ਕਰਵਾਇਆ ਜਾ ਰਿਹਾ ਹੈ । ਸ੍ਰੀਮਤੀ ਬਰਾੜ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਲੋਕਾਂ ਨਾਲ ਰਾਬਤਾਂ ਕਾਇਮ ਕਰਕੇ ਲੋਕ ਭਲਾਈ ਸਕੀਮਾਂ ਅਧੀਨ ਉਨ੍ਹਾਂ ਨੂੰ ਸੂਹਲਤਾਂ ਮੁਹੱਈਆਂ ਕਰਾਉਣ ।
ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਮੰਡ ਅਤੇ ਵਧੀਕ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਅਤੇ ਅਧਿਕਾਰੀਆਂ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਵਧੀਆਂ ਸੇਵਾਵਾਂ ਨਿਭਾਉਂਣ ਵਾਲੇ ਕਰਮਾਚਰੀ ਮੈਂਡਮ ਰੇਨੂੰ ਬਾਲਾ, ਜੂਨੀਅਰ ਸਹਾਇਕ,ਐਮ.ਸੀ.ਦਫ਼ਤਰ ਕੁਰਾਲੀ, ਜਗਜੀਤ ਸਿੰਘ, ਜੂਨੀਅਰ ਸਹਾਇਕ, ਮੋਹਾਲੀ, ਪਰਮਿੰਦਰ ਸਿੰਘ, ਅਪਰੇਟਰ, ਸੇਵਾ ਕੇਂਦਰ ਕੁਰਾਲੀ, ਇੰਦਰਪ੍ਰੀਤ ਸਿੰਘ, ਅਪਰੇਟਰ, ਸੇਵਾ ਕੇਂਦਰ ਖਰੜ੍ਹ ਅਤੇ ਕਿਰਨ ਬਾਲਾ, ਅਪੇਰਟਰ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾ) ਸ੍ਰੀ ਇੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅਵਨੀਤ ਕੌਰ,ਰਿਜ਼ਨਲ ਟਰਾਸਪੋਰਟ ਅਥਾਰਟੀ ਸ੍ਰੀਮਤੀ ਪੂਜਾ ਐਸ.ਗਰੇਵਾਲ,ਐਸ.ਡੀ.ਐਮ ਖਰੜ੍ਹ ਸ੍ਰੀ ਰਵਿੰਦਰ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ ।
No comments:
Post a Comment