SBP GROUP

SBP GROUP

Search This Blog

Total Pageviews

Wednesday, December 21, 2022

ੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ: ਹਰਭਜਨ ਸਿੰਘ ਈ ਟੀ ਓ

ਐਸ ਏ ਐਸ ਨਗਰ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੇ ਚਲਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਨਤਕ ਕੰਮਾਂ ਦੀ ਮਿਆਰ ਸੁਧਾਰਨ ਦੇ ਮੰਤਵ ਨਾਲ ਟੰਗੋਰੀ ਵਿਖੇ ਹੌਟ-ਮਿਕਸ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।



          ਲੋਕ ਨਿਰਮਾਣ ਮੰਤਰੀ ਨੇ ਕੰਮਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਵਧੀਆਂ ਸਪੈਸੀਫੀਕੇਸ਼ਨਾਂ ਨੂੰ ਇਸਤੇਮਾਲ ਦੇ ਲਈ ਸੁਝਾਅ ਦਿੱਤੇ।  ਉਹਨਾਂ ਨੇ ਕੰਮਾਂ ਦੀ ਲਾਗਤ ਨੂੰ ਘੱਟ ਕਰਨ ਲਈ ਰੀਸਾਈਕਲਿੰਗ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਅਧਿਕਾਰੀਆਂ ਨੂੰ ਸੇਧ ਪ੍ਰਦਾਨ ਕੀਤੀ। ਮੰਤਰੀ ਜੀ ਨੇ ਕਿਹਾ ਕਿ ਰੀਸਾਈਕਲਿੰਗ ਨਾਲ ਵਾਤਾਵਰਣ ਦੀ ਅਲੂਦਗੀ ਵੀ ਘੱਟ ਹੋਵੇਗੀ। ਉਹਨਾਂ ਨੇ ਪਲਾਂਟ ਤੇ ਮੌਜੂਦਾ ਲੈਬੋਰੇਟਰੀ ਦਾ ਵੀ ਜਾਇਜ਼ਾ ਲਿਆ । 

ਇਸ ਮੌਕੇ ਗੱਲਬਾਤ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਲਈ ਜਾਰੀ ਕੀਤੇ ਜਾਂਦੇ ਫੰਡ ਲੋਕਾਂ ਦਾ ਪੈਸਾ ਹੈ ਅਤੇ ਇਸ ਦੀ ਪਾਰਦਰਸ਼ੀ ਤਰੀਕਿਆਂ ਨਾਲ ਵਰਤੋਂ ਕਰਕੇ ਮਿਆਰੀ ਵਿਕਾਸ ਕਾਰਜ ਯਕੀਨੀ ਬਣਾਏ ਜਾਣ। ਮੰਤਰੀ ਨੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਕੇ ਸੂਬੇ ਵਿਚ ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ।

No comments:


Wikipedia

Search results

Powered By Blogger